ਖੇਤ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Sunday, Feb 09, 2020 - 01:37 PM (IST)

ਖੇਤ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਕਲਾਨੌਰ (ਮਨਮੋਹਨ) : ਸਰਹੱਦੀ ਕਸਬਾ ਕਲਾਨੌਰ ਵਿਖੇ ਅੱਜ ਸਵੇਰੇ ਰਾਧਾ ਸਵਾਮੀ ਸਤਿਸੰਗ ਭਵਨ ਦੇ ਨਜ਼ਦੀਕ ਇਕ ਖੇਤ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਸ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਇਕ ਵਿਅਕਤੀ, ਜਿਸ ਨੇ ਪੂਰੇ ਕੱਪੜੇ ਨਹੀਂ ਪਹਿਨੇ ਹੋਏ ਸਨ, ਇਕ ਖੇਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ। ਨਜ਼ਦੀਕੀ ਲੋਕਾਂ ਨੇ ਉਸ ਨੂੰ ਕੱਪੜੇ ਪਵਾਏ ਅਤੇ ਅੱਗ ਦਾ ਸੇਕ ਦੇ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ ਸੀ। ਸੂਚਨਾ ਮਿਲਣ 'ਤੇ ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਸਰੀਰ ਉੱਪਰ ਕਿਸੇ ਵੀ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਸਨ ਅਤੇ ਉਸ ਦੀ ਮੌਤ ਠੰਡ ਨਾਲ ਹੋਈ ਲੱਗਦੀ ਹੈ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਲਈ ਅਣਪਛਾਤੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਗੁਰਦਾਸਪੁਰ ਦੇ ਮੁਰਦਾ ਘਰ ਵਿਖੇ ਪਛਾਣ ਲਈ ਰੱਖਿਆ ਹੈ।


author

Baljeet Kaur

Content Editor

Related News