ਕਾਲਕਾ ਤੇ ਕਾਹਲੋਂ ਨੇ 11 ਮੈਂਬਰੀ ਕਮੇਟੀ ’ਚ ਸੁਖਬੀਰ ਬਾਦਲ ਤੇ ਜਥੇਦਾਰ ਹਿੱਤ ਨੂੰ ਸ਼ਾਮਲ ਕਰਨ ਦਾ ਕੀਤਾ ਵਿਰੋਧ

05/22/2022 11:36:07 PM

ਚੰਡੀਗੜ੍ਹ (ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਚ ਬਣਾਈ 11 ਮੈਂਬਰੀ ਕਮੇਟੀ ਵਿਚ ਸਿਆਸੀ ਆਗੂਆਂ ਨੂੰ ਸ਼ਾਮਲ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਵਿਰੋਧ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਨ੍ਹਾਂ ਦੀ ਪਾਰਟੀ ਦੇ ਦਿੱਲੀ ਦੇ ਪ੍ਰਧਾਨ ਜਥੇਦਾਰ ਹਿੱਤ ਕਿਸੇ ਵੀ ਕੀਮਤ ’ਤੇ ਕਮੇਟੀ ਮੈਂਬਰ ਨਹੀਂ ਹੋਣੇ ਚਾਹੀਦੇ ਤੇ ਇਸ ਕਮੇਟੀ ’ਚ ਸਿਰਫ ਕੌਮ ਦੇ ਧਾਰਮਿਕ ਆਗੂ ਹੀ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।
ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਾਂ ਦੀ ਪਾਲਣਾ ਕੀਤੀ ਹੈ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਵੀ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਤੇ ਹੈਰਾਨੀਜਨਕ ਤਰੀਕੇ ਨਾਲ 2 ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

ਉਨ੍ਹਾਂ ਦੱਸਿਆ ਕਿ 19 ਮਈ ਨੂੰ ਕਮੇਟੀ ਦੀ ਪਲੇਠੀ ਮੀਟਿੰਗ ਹੋਈ ਤਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਮੇਟੀ ਵਿਚ ਸਿਆਸੀ ਆਗੂ ਸ਼ਾਮਲ ਕਰਨ ਦਾ ਵਿਰੋਧ ਕੀਤਾ ਤਾਂ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਸਵਾਲ ਕੀਤਾ ਕਿ ਕਿਹੜਾ ਸਿਆਸੀ ਆਗੂ ਮੈਂਬਰ ਹੈ ਤਾਂ ਜਥੇਦਾਰ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਲਿਆ ਪਰ ਉਸ ਮੌਕੇ ਨਾ ਸਿਰਫ ਪਰਮਜੀਤ ਸਿੰਘ ਸਰਨਾ ਬਲਕਿ ਮਨਜੀਤ ਸਿੰਘ ਜੀ. ਕੇ. ਵੀ ਸੁਖਬੀਰ ਸਿੰਘ ਬਾਦਲ ਦੀ ਹਮਾਇਤ ’ਚ ਆ ਗਏ। ਉਨ੍ਹਾਂ ਕਿਹਾ ਕਿ ਅਸੀਂ ਸਿੰਘ ਸਾਹਿਬ ਦੇ ਹੁਕਮ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਕੀਤੀ ਤੇ ਸਾਡੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਜੋ ਸ੍ਰੀ ਅਕਾਲ ਤਖਤ ਸਾਹਿਬ ਨੇ ਜ਼ਿੰਮੇਵਾਰੀ ਲਗਾਈ ਹੈ, ਅਸੀਂ ਸ਼੍ਰੋਮਣੀ ਕਮੇਟੀ ਦੀ ਬਾਂਹ ਫੜ ਕੇ ਉਨ੍ਹਾਂ ਦਾ ਸਹਿਯੋਗ ਕਰੀਏ। ਉਨ੍ਹਾਂ ਕਿਹਾ ਕਿ ਮੰਦੇ ਭਾਗਾਂ ਨੂੰ ਅਜਿਹਾ ਜਾਪਦਾ ਹੈ ਕਿ ਇਹ ਬੰਦੀ ਸਿੰਘਾਂ ਦੀ ਰਿਹਾਈ ਨਾ ਹੋ ਕੇ ਆਪ ਇਕ ਸਿਆਸੀ ਪਾਰਟੀ ਦੇ ਬਚਾਅ ਲਈ ਕੀਤੀ ਜਾ ਰਹੀ ਚਾਰਾਜੋਈ ਹੈ।

ਇਹ ਵੀ ਪੜ੍ਹੋ : CM ਮਾਨ ਨੇ ਰਿਤਿਕ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ 2 ਲੱਖ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਇਸ ਤੋਂ ਵੀ ਅੱਗੇ ਹੈਰਾਨੀ ਵਾਲੀ ਗੱਲ ਇਹ ਹੈ ਕਿ 19 ਮਈ ਨੂੰ ਜਦੋਂ ਪਲੇਠੀ ਮੀਟਿੰਗ ਹੋਈ ਸੀ ਤਾਂ ਇਹ ਫੈਸਲਾ ਹੋਇਆ ਸੀ ਕਿ ਕਮੇਟੀ ਦੀ ਮੀਟਿੰਗ ਬਾਰੇ ਕੋਈ ਮੀਡੀਆ ’ਚ ਗੱਲਬਾਤ ਨਹੀਂ ਕਰੇਗਾ ਪਰ ਦਿੱਲੀ ਦੇ ਆਗੂ  ਪਰਮਜੀਤ ਸਿੰਘ ਸਰਨਾ ਨੇ ਇਸ ਸਮਝੌਤੇ ਦੀ ਸਿਰਫ ਉਲੰਘਣਾ ਹੀ ਨਹੀਂ ਕੀਤੀ ਬਲਕਿ ਕਮੇਟੀ ਵਿਚ ਕੀ ਗੱਲਬਾਤ ਹੋਈ, ਉਸ ਦੇ ਤੱਥ ਤੋੜ ਮਰੋੜ ਕੇ ਮੀਡੀਆ ਸਾਹਮਣੇ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇਥੇ ਹੀ ਬਸ ਨਹੀਂ ਬਲਕਿ ਜਦੋਂ 19 ਮਈ ਨੂੰ ਪਲੇਠੀ ਮੀਟਿੰਗ ਹੋਈ ਸੀ ਤਾਂ ਦਿੱਲੀ ਕਮੇਟੀ ਨੇ ਦੋ ਮੈਂਬਰਾਂ ਨੂੰ ਸ਼ਾਮਲ ਕਰਨ ’ਤੇ ਇਤਰਾਜ਼ ਜ਼ਾਹਿਰ ਕੀਤਾ ਸੀ, ਜਿਸ ਦੇ ਜਵਾਬ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਤੁਹਾਡੇ ਇਤਰਾਜ਼ ਨੋਟ ਕਰ ਲਏ ਹਨ ਪਰ ਇਸ ਮਾਮਲੇ ਵਿਚ ਕਾਰਵਾਈ ਕੋਈ ਨਹੀਂ ਕੀਤੀ ਗਈ। ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਇਨ੍ਹਾਂ ਮੈਂਬਰਾਂ ਦੀ ਸ਼ਮੂਲੀਅਤ ਬਾਰੇ ਉਨ੍ਹਾਂ ਦੀ ਚਿੱਠੀ ਨੂੰ ਆਧਾਰ ਬਣਾ ਕੇ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ. ਕੇ. ਖ਼ਿਲਾਫ਼ ਹਮਲਾ ਬੋਲਦਿਆਂ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਅਸੀਂ ਸਵਾਲ ਕਰਦੇ ਹਾਂ ਕਿ ਜਿਹੜੇ ਬਾਦਲ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀ ਹੋਣ ਤੇ ਸਰਨਾ ਭਰਾ ਤੇ ਮਨਜੀਤ ਸਿੰਘ ਜੀ. ਕੇ. ਪਿਛਲੇ ਲੰਬੇ ਸਮੇਂ ਤੋਂ ਇਸ ਮਾਮਲੇ ’ਚ ਉਨ੍ਹਾਂ ਖਿਲਾਫ ਬੋਲਦੇ ਹੋਣ, ਉਹ ਦੱਸਣ ਕਿ ਕੀ ਬਾਦਲ ਹੁਣ ਬਰੀ ਹੋ ਗਏ ਹਨ? ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ 328 ਸਰੂਪ ਗਾਇਬ ਹੋਣ ਬਾਰੇ ਹੁਣ ਤੱਕ ਕੋਈ ਪ੍ਰਤੱਖ ਬਿਆਨ ਨਹੀਂ ਆਇਆ।

ਇਹ ਵੀ ਪੜ੍ਹੋ : ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ

ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪੁਲਸ ਦੇ ਅਧਿਕਾਰੀਆਂ ’ਤੇ ਸਿੱਖਾਂ ਖਿਲਾਫ ਕੰਮ ਕਰਨ ਲੱਗਦੇ ਸੀ, ਅਜਿਹੇ ਸੁਮੇਧ ਸੈਣੀ ਵਰਗੇ ਅਫਸਰਾਂ ਨੂੰ ਤਾਂ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਹੁੰਦਿਆਂ ਡੀ. ਜੀ. ਪੀ. ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਬਲਕਿ ਅਕਾਲੀ ਦਲ ਦੀ ਸਰਕਾਰ ਵੇਲੇ ਜੋ ਕੋਈ ਬਾਪੂ ਸੂਰਤ ਸਿੰਘ ਤੇ ਗੁਰਬਖਸ਼ ਸਿੰਘ ਵਰਗਾ ਬੰਦੀ ਸਿੰਘਾਂ ਦੀ ਗੱਲ ਕਰਦਾ ਸੀ ਤਾਂ ਉਸ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਕੀਤੀ ਹੈ ਕਿ ਸਿਆਸੀ ਵਿਅਕਤੀ ਕਮੇਟੀ ’ਚੋਂ ਬਾਹਰ ਕੀਤੇ ਜਾਣ ਪਰ ਜੇਕਰ ਉਨ੍ਹਾਂ ਗੱਲ ਨਾ ਸੁਣੀ ਤਾਂ ਫਿਰ ਇਸ ਮਾਮਲੇ ਵਿਚ ਦਿੱਲੀ ਕਮੇਟੀ ਜ਼ਰੂਰ ਰੋਸ ਜ਼ਾਹਿਰ ਕਰੇਗੀ।


Manoj

Content Editor

Related News