ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

01/31/2022 10:20:28 PM

ਨਵੀਂ ਦਿੱਲੀ (ਕਮਲ ਕਾਂਸਲ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦਾ ਪ੍ਰਧਾਨ ਚੁਣੇ ਜਾਣ ਤੋਂ ਇਕ ਹਫਤੇ ਬਾਅਦ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਇੱਕ ਪੱਤਰ ਵਿੱਚ ਕਾਲਕਾ ਨੇ ਕਿਹਾ ਕਿ ਉਹ ਇਸ ਸੇਵਾ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਨਿਭਾਉਣਗੇ, ਇਸ ਕਰਕੇ ਉਹ ਹੁਣ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

ਇਹ ਵੀ ਪੜ੍ਹੋ : ਮਜੀਠੀਆ ਦੇ ਮਜੀਠਾ ਹਲਕਾ ਛੱਡਣ ਦੀਆਂ ਚਰਚਾਵਾਂ ’ਤੇ ਪਤਨੀ ਨੇ ਲਗਾਈ ਮੋਹਰ, ਭਰੇ ਨਾਮਜ਼ਦਗੀ ਪੱਤਰ (ਵੀਡੀਓ)

ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਸੰਗਤਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ ਤੇ ਦਿੱਲੀ ਦੀਆਂ ਸੰਗਤਾਂ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ। ਉਨ੍ਹਾਂ ਕਿਹਾ ਕਿ ਮੈਂ ਇਹ ਸੇਵਾ ਪੂਰੀ ਤਨਦੇਹੀ ਤੇ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਂਦਿਆਂ ਨਿਭਾਈ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News