ਕਲਯੁਗੀ ਪੁੱਤ ਨੇ ਘੋਟਣਾ ਮਾਰ ਪਿਓ ਨੂੰ ਉਤਾਰਿਆ ਮੌਤ ਦੇ ਘਾਟ

07/12/2022 11:02:40 PM

ਹਠੂਰ (ਸਰਬਜੀਤ ਭੱਟੀ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖਾ ’ਚ ਇਕ ਨਸ਼ੇੜੀ ਨੌਜਵਾਨ ਵੱਲੋਂ ਮਿਰਚਾਂ ਵਾਲਾ ਘੋਟਣਾ ਮਾਰ ਕੇ ਆਪਣੇ ਹੀ ਪਿਤਾ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਨੂੰ ਕਰਮ ਸਿੰਘ ਉਰਫ ਨਿੱਕਾ ਘਰ ’ਚ ਉੱਚੀ ਆਵਾਜ਼ ਵਿਚ ਬੂਫਰ ਲਾ ਕੇ ਗਾਣੇ ਸੁਣ ਰਿਹਾ ਸੀ, ਤਾਂ ਉਸ ਦੇ ਪਿਤਾ ਜਗਰੂਪ ਸਿੰਘ (55) ਨੇ ਸਪੀਕਰ ਦੀ ਆਵਾਜ਼ ਬੰਦ ਕਰ ਕੇ ਸੌਂ ਜਾਣ ਲਈ ਕਿਹਾ ਪਰ ਉਹ ਨਾ ਮੰਨਿਆ ਅਤੇ ਪਿਓ-ਪੁੱਤਰ ’ਚ ਤਕਰਾਰ ਹੋ ਗਿਆ, ਜਿਸ ’ਤੇ ਕਰਮ ਸਿੰਘ ਨੇ ਗੁੱਸੇ ਵਿਚ ਆ ਕੇ ਆਪਣੇ ਪਿਤਾ ਜਗਰੂਪ ਸਿੰਘ ਦੇ ਸਿਰ ’ਚ ਮਿਰਚਾਂ ਕੁੱਟਣ ਵਾਲੇ ਘੋਟਣੇ ਨਾਲ ਵਾਰ ਕਰ ਦਿੱਤੇ, ਜਿਸ ਨਾਲ ਜਗਰੂਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵੱਡੇ ਪੁੱਤਰ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਤਲ ਕਰਮ ਸਿੰਘ ਉਰਫ ਨਿੱਕਾ ਪੁੱਤਰ ਜਗਰੂਪ ਸਿੰਘ ਵਾਸੀ ਲੱਖਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਜਗਰੂਪ ਸਿੰਘ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਐੱਸ. ਐੱਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਕਰਮ ਸਿੰਘ ਉਰਫ ਨਿੱਕਾ ਪਿਛਲੇ ਸਾਲ ਆਪਣੀ ਮਾਤਾ ਪਰਮਜੀਤ ਕੌਰ ਦਾ ਵੀ ਕਤਲ ਕਰ ਚੁੱਕਾ ਹੈ ਤੇ ਜੇਲ੍ਹ ’ਚੋਂ ਬਰੀ ਹੋ ਕੇ ਬਾਹਰ ਆਉਣ ਤੋਂ ਬਾਅਦ ਉਸ ਨੇ ਹੁਣ ਆਪਣੇ ਪਿਤਾ ਨੂੰ ਵੀ ਮਾਰ-ਮੁਕਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ


Manoj

Content Editor

Related News