ਮੋਗਾ 'ਚ ਖ਼ੌਫ਼ਨਾਕ ਵਾਰਦਾਤ, ਕਲਯੁਗੀ ਪੁੱਤ ਨੇ ਮਾਂ 'ਤੇ ਪੈਟਰੋਲ ਪਾ ਕੇ ਲਾਈ ਅੱਗ

Sunday, Jun 09, 2024 - 10:49 AM (IST)

ਮੋਗਾ 'ਚ ਖ਼ੌਫ਼ਨਾਕ ਵਾਰਦਾਤ, ਕਲਯੁਗੀ ਪੁੱਤ ਨੇ ਮਾਂ 'ਤੇ ਪੈਟਰੋਲ ਪਾ ਕੇ ਲਾਈ ਅੱਗ

ਮੋਗਾ : ਮੋਗਾ 'ਚ ਮੁੰਡੇ ਵਲੋਂ ਆਪਣੀ ਮਾਂ ਨੂੰ ਪੈਟਰੋਲ ਪਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਮਲਕੀਤ ਕੌਰ ਦੇ ਦੂਜੇ ਪੁੱਤ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਮਾਂ ਨੇ ਬੇਦਖ਼ਲ ਕੀਤਾ ਹੋਇਆ ਹੈ ਅਤੇ ਉਸ ਨਾਲ ਘਰੇਲੂ ਝਗੜਾ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

ਉਹ ਮਾਂ ਨੂੰ ਡਰਾਉਂਦਾ-ਧਮਕਾਉਂਦਾ ਸੀ। ਹੁਣ ਉਸ ਨੇ ਮਾਂ 'ਤੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ, ਜਿਸ ਕਾਰਨ ਮਾਂ ਅੱਗ 'ਚ ਝੁਲਸ ਗਈ। ਉਸ ਨੇ ਦੱਸਿਆ ਕਿ ਜਦੋਂ ਮੈਨੂੰ ਪਤਾ ਲੱਗਾ ਤਾਂ ਤੁਰੰਤ ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ।

ਇਹ ਵੀ ਪੜ੍ਹੋ : ਮੋਹਾਲੀ 'ਚ ਕੁੜੀ ਵੱਢਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮ੍ਰਿਤਕਾ ਦਾ ਪਰਿਵਾਰ ਆਇਆ ਸਾਹਮਣੇ (ਵੀਡੀਓ)
ਉਸ ਨੇ ਕਿਹਾ ਕਿ ਇਸ ਬਾਰੇ ਉਸ ਨੇ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਫਿਲਹਾਲ ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਔਰਤ ਦੀ ਹਾਲਤ ਕੁੱਝ ਠੀਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News