ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ

Saturday, Sep 23, 2023 - 06:43 PM (IST)

ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ

ਅਬੋਹਰ (ਸੁਨੀਲ)- ਜਾਇਦਾਦ ਅਤੇ ਦੌਲਤ ਦੇ ਲਾਲਚ ਕਾਰਨ ਹੁਣ ਖੂਨ ਦੇ ਰਿਸ਼ਤੇ ਵੀ ਪਾਣੀ ਵਿਚ ਬਦਲਦੇ ਜਾ ਰਹੇ ਹਨ। ਅਜਿਹੇ ਹੀ ਇਕ ਮਾਮਲੇ ’ਚ ਉਪ-ਮੰਡਲ ਦੇ ਪਿੰਡ ਰਾਏਪੁਰਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੀ ਮਾਂ ਅਤੇ ਭੁਆ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਝਟਕਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨੇ ਫੜਿਆ ਭਾਜਪਾ ਦਾ ਪੱਲਾ

ਹਸਪਤਾਲ ’ਚ ਜ਼ੇਰੇ ਇਲਾਜ ਸਾਵਿਤਰੀ ਵਿਧਵਾ ਮਹਾਵੀਰ ਨੇ ਦੱਸਿਆ ਕਿ ਉਸ ਦਾ ਮੁੰਡਾ ਵਿਨੋਦ ਕੁਮਾਰ ਉਸਦੇ ਕਹਿਣ-ਸੁਣਨ ਤੋਂ ਬਾਹਰ ਹੈ ਅਤੇ ਇਸੇ ਦੇ ਕਾਰਨ ਉਸਦੀ ਜ਼ਮੀਨ ਆਪਣੇ ਨਾਂ ਕਰਵਾਉਣਾ ਚਾਹੁੰਦਾ ਹੈ। ਸਾਵਿਤਰੀ ਨੇ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਵਿਨੋਦ ਕੁਮਾਰ ਨੇ ਇਸ ਕਾਰਨ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਹ ਆਪਣੀ ਜਾਨ ਬਚਾ ਕੇ ਨੇੜੇ ਹੀ ਰਹਿੰਦੀ ਆਪਣੀ ਨਨਾਣ ਸੁਲੋਚਨਾ ਕੋਲ ਚਲੀ ਗਈ, ਜਿੱਥੇ ਉਸ ਦੀ ਨਨਾਣ ਨੇ ਉਸ ਦਾ ਇਲਾਜ ਕਰਵਾਇਆ। 

ਇਹ ਵੀ ਪੜ੍ਹੋ- ਰਿਸ਼ਤੇਦਾਰ ਕੋਲ ਆਏ ਨੌਜਵਾਨ ਨੂੰ ਚਿੱਟੇ ਦੀ ਓਵਰਡੋਜ਼ ਵਾਲਾ ਟੀਕਾ ਲਗਾ ਦਿੱਤੀ ਦਰਦਨਾਕ ਮੌਤ, 2 ਨਾਮਜ਼ਦ

ਸਾਵਿਤਰੀ ਨੇ ਦੱਸਿਆ ਕਿ ਬੀਤੀ ਸ਼ਾਮ ਵਿਨੋਦ ਉਸਦੀ ਨਨਾਣ ਦੇ ਘਰ ਪਹੁੰਚਿਆ ਅਤੇ ਜ਼ਮੀਨ ਆਪਣੇ ਨਾਂ ਕਰਵਾਉਣ ਨੂੰ ਲੈ ਕੇ ਫਿਰ ਤੋਂ ਝਗੜਾ ਕਰਦਿਆਂ ਉਸ ਨੂੰ ਅਤੇ ਉਸ ਦੀ ਨਨਾਣ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਦੋਹਾਂ ਦੇ ਹੱਥ-ਪੈਰ ’ਚ ਫਰੈਕਚਰ ਹੋ ਗਿਆ ਹੈ। ਦੋਵੇਂ ਔਰਤਾਂ ਹਸਪਤਾਲ ’ਚ ਜ਼ੇਰੇ ਇਲਾਜ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News