Instagram 'ਤੇ ਮਸ਼ਹੂਰ 'ਭਾਬੀ' ਦਾ ਕਤਲ! ਇਸ ਹਾਲਤ 'ਚ ਮਿਲੀ ਲਾਸ਼ (ਵੀਡੀਓ)

Thursday, Jun 12, 2025 - 11:36 AM (IST)

Instagram 'ਤੇ ਮਸ਼ਹੂਰ 'ਭਾਬੀ' ਦਾ ਕਤਲ! ਇਸ ਹਾਲਤ 'ਚ ਮਿਲੀ ਲਾਸ਼ (ਵੀਡੀਓ)

ਬਠਿੰਡਾ (ਵੈੱਬ ਡੈਸਕ/ਵਿਜੇ ਵਰਮਾ): Instagram 'ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਦੀ ਲਾਸ਼ ਭੇਤਭਰੇ ਹਾਲਾਤ 'ਚ ਮਿਲੀ ਹੈ। ਸ਼ੁਰੂਆਤੀ ਜਾਂਚ ਵਿਚ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਫ਼ਿਲਹਾਲ ਪੁਲਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ, ਪਰ ਉਸ ਦੀ ਲਾਸ਼ ਬਠਿੰਡਾ ਵਿਚ ਇਕ ਗੱਡੀ ਵਿਚੋਂ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ - Red Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)

ਬੀਤੇ ਦਿਨੀਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ 'ਚ ਖੜੀ ਇਕ ਸ਼ੱਕੀ ਕਾਰ ਵਿਚੋਂ ਬਦਬੂ ਆ ਰਹੀ ਹੈ। ਜਾਂਚ ਕਰਨ 'ਤੇ ਕਾਰ ਦੇ ਅੰਦਰ ਇਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ 'ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਕਿ ਜਿਸ ਕਾਰ ਵਿਚ ਲਾਸ਼ ਮਿਲੀ ਹੈ, ਉਸ ਦਾ ਲੁਧਿਆਣਾ ਨੰਬਰ ਹੈ, ਪਰ ਪੁਲਸ ਨੂੰ ਸ਼ੱਕ ਹੈ ਕਿ ਇਹ ਨੰਬਰ ਵੀ ਜਾਅਲੀ ਹੋ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ

ਇਸ ਸਬੰਧ ਵਿਚ, ਲੁਧਿਆਣਾ ਆਰਟੀਓ ਤੋਂ ਗੱਡੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਇਕ ਪੁਲਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ-ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਪਿੱਛੇ ਕੀ ਇਰਾਦਾ ਸੀ। ਫਿਲਹਾਲ, ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਵਿਚਕਾਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਕੋਈ ਸ਼ੱਕੀ ਗਤੀਵਿਧੀ ਦੇਖੀ ਹੈ ਜਾਂ ਇਸ ਗੱਡੀ ਨੂੰ ਪਛਾਣਿਆ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News