ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ ਨੇ...

Friday, Jun 13, 2025 - 12:13 PM (IST)

ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ ਨੇ...

ਬਠਿੰਡਾ : ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡਿ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਨਹਿੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਹੈ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਦਿਆਂ ਮਹਿਰੋਂ ਨੇ ਕਿਹਾ ਕਿ ਖਾਲਸਾ ਕਦੇ ਵੀ ਔਰਤਾਂ "ਤੇ ਹਮਲਾ ਨਹੀਂ ਕਰਦਾ ਹੈ ਪਰ ਜਦੋਂ ਇਕ ਮਹਿਲਾ ਨੇ ਸਾਡੇ ਤਖ਼ਤਾਂ 'ਤੇ ਹਮਲਾ ਕੀਤਾ ਤਾਂ ਉਸ ਨੂੰ ਸਬਕ ਸਿਖਾਇਆ। ਕੰਚਨ ਜਿਸ ਨੇ ਸਿੱਖ ਇਤਿਹਾਸ ਅਤੇ ਸੱਭਿਆਚਾਰ ਨੂੰ ਬਦਨਾਮ ਕਰਨ ਲਈ 'ਕੌਰ' ਨਾਮ ਦੀ ਦੁਰਵਰਤੋਂ ਕੀਤੀ ਸੀ, ਇਸ ਲਈ ਉਸ ਨੂੰ ਸਜ਼ਾ ਦਿੱਤੀ ਗਈ ਹੈ। ਵੀਡੀਓ ਵਿਚ ਅੰਮ੍ਰਿਤਪਾਲ ਨੇ ਕੰਚਨ ਉਰਫ ਕਮਲ ਕੌਰ ਭਾਬੀ ਦੀਆਂ ਕਈ ਵੀਡੀਓ ਵੀ ਜਾਰੀ ਕੀਤੀਆਂ ਹਨ, ਜਿਸ ਵਿਚ ਉਹ ਬੇਹੱਦ ਗੰਦੀ ਸ਼ਬਦਾਵਲੀ ਅਤੇ ਗੰਦੇ ਪਹਿਰਾਵੇ ਵਿਚ ਨਜ਼ਰ ਆ ਰਹੀ ਹੈ। ਇਥੇ ਹੀ ਬਸ ਨਹੀਂ ਮਹਿਰੋਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਹੋਰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ

ਦੱਸਣਯੋਗ ਹੈ ਕਿ ਭਾਬੀ ਕਮਲ ਕੌਰ ਦੀ ਲਾਸ਼ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਖੜੀ ਉਸ ਦੀ ਕਾਰ ਵਿਚੋਂ ਬਰਾਮਦ ਹੋਈ ਸੀ। ਲਾਸ਼ ਦੀ ਹਾਲਤ ਵੀ ਕਾਫੀ ਖਰਾਬ ਹੋ ਚੁੱਕੀ ਸੀ। ਕਮਲ ਕੌਰ ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਗਈ। ਦੱਸ ਦਈਏ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।

ਇਹ ਵੀ ਪੜ੍ਹੋ : ਪੰਜਾਬ ਵਿਚ ਹੁਣ ਇਨ੍ਹਾਂ ਵਾਹਨ ਚਾਲਕਾਂ ਨੂੰ ਨਹੀਂ ਮਿਲੇਗਾ ਪੈਟਰੋਲ

ਸੂਤਰਾਂ ਮੁਤਾਬਕ ਇਸ ਮਾਮਲੇ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਹਿਰਾਸਤ ਵਿਚ ਲਏ ਗਏ ਮੁਲਜ਼ਮ ਨਿਹੰਗ ਅੰਮ੍ਰਿਤਪਾਲ ਮਹਿਰੋਂ ਨਾਲ ਜੁੜੇ ਦੱਸੇ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 30 ਤਾਰੀਖ਼ ਦੀ ਦਿੱਤੀ ਡੈੱਡਲਾਈਨ, ਸਖ਼ਤ ਹੁਕਮ ਹੋਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News