ਭਾਬੀ ਕਮਲ ਕੌਰ ਦੇ ''ਕਤਲ'' ਮਾਮਲੇ ''ਚ ਨਵਾਂ ਮੋੜ! ਪੁਲਸ ਨੇ ਕੀਤੇ ਹੈਰਾਨ ਕਰਨ ਵਾਲੇ ਖ਼ੁਲਾਸੇ
Thursday, Jun 12, 2025 - 01:09 PM (IST)
 
            
            ਲੁਧਿਆਣਾ/ਬਠਿੰਡਾ (ਵੈੱਬ ਡੈਸਕ/ਵਿਜੈ ਵਰਮਾ): Instagram 'ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਦੀ ਲਾਸ਼ ਭੇਤਭਰੇ ਹਾਲਾਤ 'ਚ ਮਿਲੀ ਹੈ। ਇਸ ਮਾਮਲੇ 'ਚ ਪੁਲਸ ਨੇ ਵੱਡੇ ਖ਼ੁਲਾਸੇ ਕੀਤੇ ਹਨ। ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ 9 ਜੂਨ ਨੂੰ ਘਰੋਂ ਪ੍ਰਮੋਸ਼ਨ ਦਾ ਕਹਿ ਕੇ ਨਿਕਲੀ ਸੀ ਤੇ ਉਸ ਤੋਂ ਬਾਅਦ ਉਸ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ। ਦੱਸ ਦਈਏ ਕਿ ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ ਤੇ ਬੀਤੇ ਦਿਨੀਂ ਉਸ ਦੀ ਲਾਸ਼ ਬਠਿੰਡਾ ਵਿਚ ਇਕ ਕਾਰ ਵਿਚੋਂ ਬਰਾਮਦ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ!
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਸਪਤਾਲ ਦੀ ਪਾਰਕਿੰਗ 'ਚ ਖੜੀ ਇਕ ਸ਼ੱਕੀ ਕਾਰ ਵਿਚੋਂ ਬਦਬੂ ਆ ਰਹੀ ਹੈ। ਜਾਂਚ ਕਰਨ 'ਤੇ ਕਾਰ ਦੇ ਅੰਦਰ ਇਕ ਔਰਤ ਦੀ ਲਾਸ਼ ਮਿਲੀ ਸੀ। ਉਸ ਵੇਲੇ ਮ੍ਰਿਤਕਾ ਦੀ ਪਛਾਣ ਨਹੀਂ ਸੀ ਹੋ ਸਕੀ, ਪਰ ਹੁਣ ਪਤਾ ਲੱਗਿਆ ਹੈ ਕਿ ਇਹ ਕੰਚਨ ਕੁਮਾਰੀ ਉਰਫ਼ ਕਮਲ ਕੌਰ ਹੈ, ਜਿਸ ਦੀ ਉਮਰ 30 ਸਾਲ ਦੇ ਕਰੀਬ ਹੈ।
ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਲਾਸ਼ ਕਾਰ ਦੀ ਪਿਛਲੀ ਸੀਟ 'ਤੇ ਪਈ ਸੀ। ਕੋਈ ਵਿਅਕਤੀ ਕਾਰ ਹਸਪਤਾਲ ਦੀ ਪਾਰਕਿੰਗ ਵਿਚ ਛੱਡ ਕੇ ਚਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਤਲ ਦਾ ਮਾਮਲਾ ਜਾਪਦਾ ਹੈ। ਫ਼ਿਲਹਾਲ ਕੰਚਨ ਦੇ ਪਰਿਵਾਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
CCTV ਫੁਟੇਜ ਵੀ ਆਈ ਸਾਹਮਣੇ
ਉਕਤ ਹਸਪਤਾਲ ਦੀ ਪਾਰਕਿੰਗ ਦੀ ਇਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਰ ਵਿਚ ਆਉਂਦਾ ਹੈ ਤੇ ਫ਼ੋਨ ਤੇ ਗੱਲ ਕਰਦਾ ਹੋਇਆ ਕਾਰ ਖੜ੍ਹੀ ਕਰ ਕੇ ਉੱਥੋਂ ਚਲਾ ਜਾਂਦਾ ਹੈ। ਇਹ CCTV ਕੇਸ ਵਿਚ ਅਹਿਮ ਕੜੀ ਸਾਬਿਤ ਹੋ ਸਕਦੀ ਹੈ। ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            