ਕਮਲਜੀਤ ਬਰਾੜ ਦੀ ਰਾਜਾ ਵੜਿੰਗ ਨੂੰ ਸਿਆਸੀ ਚੁਣੌਤੀ, ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਇਹ ਐਲਾਨ

12/03/2022 7:32:00 PM

ਮੋਗਾ (ਗੋਪੀ ਰਾਊਕੇ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫ਼ਾਰਿਸ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ 'ਚੋਂ ਕੱਢਣ ਦੇ ਮਾਮਲੇ ਮਗਰੋਂ ਪੈਦਾ ਹੋਇਆ ‘ਰੱਫੜ’ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ, ਜਿੱਥੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਨੂੰ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਦੱਸ ਰਹੇ ਹਨ ਉੱਥੇ ਬਰਾੜ ਸਮਰਥਕਾਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਕਾਰਨ ਤੋਂ ਪਾਰਟੀ ਵਿੱਚੋਂ ਕੱਢਣਾ ਗਲਤ ਫ਼ੈਸਲਾ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਆਪਣੇ ਸਮਰਥਕਾਂ ਨਾਲ ਸਲਾਹ ਮਸ਼ਵਰੇ ਮਗਰੋਂ ਸਿਆਸੀ ਸਰਗਰਮੀਆਂ ਮੁੜ ਤੇਜ਼ ਕਰਦਿਆਂ ਅੱਜ ਫ਼ਿਰ ਪ੍ਰਦੇਸ ਪ੍ਰਧਾਨ ਰਾਜਾ ਵੜਿੰਗ ’ਤੇ ਸਿੱਧਾ ਸਿਆਸੀ ਹੱਲਾ ਬੋਲਿਆ ਹੈ।

ਇਹ ਵੀ ਪੜ੍ਹੋ : ਨਵੀਆਂ ਜ਼ਿੰਮੇਵਾਰੀਆਂ ਮਿਲਣ 'ਤੇ ਕੇਵਲ ਢਿੱਲੋਂ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ

ਬਰਾੜ ਨੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਹੈ ਕਿ ਉਹ ਸਪੱਸ਼ਟ ਕਰਨ ਕਿ ਅਗਾਮੀ 2024 ਦੀ ਲੋਕ ਸਭਾ ਚੋਣ ਪਾਰਟੀ ਪ੍ਰਧਾਨ ਕਿੱਥੋਂ ਲੜ੍ਹ ਰਹੇ ਹਨ ਉਸ ਦਾ ਐਲਾਨ ਕੀਤਾ ਜਾਵੇ ਤਾਂ ਜੋਂ ਮੈਂ ਵੀ ਉਨ੍ਹਾਂ ਦੇ ਵਿਰੁੱਧ ਅਜ਼ਾਦਾਨਾ ਤੌਰ ’ਤੇ ਚੋਣ ਲੜ੍ਹਨ ਲਈ ਹੁਣੇ ਤੋਂ ਤਿਆਰੀ ਵਿੱਢ ਸਕਾ। ਉਨ੍ਹਾਂ ਐਲਾਨ ਕੀਤਾ ਕਿ ਪਤਾ ਲੱਗਾ ਹੈ ਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਬਠਿੰਡਾ ਜਾਂ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਚੋਣ ਲੜ੍ਨ ਦੇ ਇਛੁੱਕ ਹਨ, ਪਰ ਮੈਂ (ਕਮਲਜੀਤ ਬਰਾੜ) ਐਲਾਨ ਕਰਦਾ ਹਾਂ ਕਿ ਉਹ ਜਿੱਥੋਂ ਵੀ ਚੋਣ ਮੈਦਾਨ ਵਿਚ ਆਉਣਗੇ ਮੈਂ ਵੀ ਚੋਣ ਲੜਾਗਾਂ। ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਬਣਨ ਮਗਰੋਂ ਰਾਜਾ ਵੜਿੰਗ ਦੇ ਤੇਵਰ ਬਦਲ ਗਏ ਹਨ।

ਉਨ੍ਹਾਂ ਕਿਹਾ ਕਿ ਜੇਕਰ ਫੌਰੀ ਤੌਰ ’ਤੇ ਪ੍ਰਦੇਸ਼ ਪ੍ਰਧਾਨ ਲੋਕ ਫ਼ਤਵਾ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਕੇ ਮੁੜ ਚੋਣ ਲੜਨ ਫ਼ਿਰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦੀ ਸਿਆਸੀ ਜ਼ਮੀਨ ਕੀ ਹੈ। ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਭਾਰਤੀਆਂ ਵੱਲੋਂ ਇਸ ਸਮੇਂ ਜੋਂ ਮਾਣ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਉਹ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਖਾਸਕਰ ਨੌਜਵਾਨ ਪੀੜ੍ਹੀ ਨੇ ਜੋ ਹੁੰਗਾਰਾ ਦਿੱਤਾ ਹੈ ਉਸ ਨੇ ਮੈਨੂੰ ਹੋਰ ਤਾਕਤ ਦਿੱਤੀ ਹੈ।


Mandeep Singh

Content Editor

Related News