‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੇ ਕਮਲਜੀਤ ਸਿੰਘ ਭਾਟੀਆ

Saturday, Feb 25, 2023 - 12:44 AM (IST)

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੇ ਕਮਲਜੀਤ ਸਿੰਘ ਭਾਟੀਆ

ਜਲੰਧਰ (ਖੁਰਾਣਾ)–ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਜਲੰਧਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਅੱਜ ਦਿੱਲੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੀ ਭਾਟੀਆ ਦੇ ਨਾਲ ਸਨ। ਸੇਖਵਾਂ ਨੇ ਅਰਵਿੰਦ ਕੇਜਰੀਵਾਲ ਨੂੰ ਕਮਲਜੀਤ ਸਿੰਘ ਭਾਟੀਆ ਦੀ ਤੇਜ਼-ਤਰਾਰ ਸ਼ੈਲੀ ਅਤੇ ਉਨ੍ਹਾਂ ਦੇ ਸਿਆਸੀ ਤੇ ਸਮਾਜਿਕ ਸਫ਼ਰ ਬਾਰੇ ਦੱਸਿਆ, ਜਿਸ ਨੂੰ ਸੁਣ ਕੇ ਕੇਜਰੀਵਾਲ ਕਾਫੀ ਪ੍ਰਭਾਵਿਤ ਹੋਏ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਚਾਰਜਸ਼ੀਟ

ਇਸ ਦੌਰਾਨ ਕੇਜਰੀਵਾਲ ਨੇ ਭਾਟੀਆ ਤੋਂ ਪੰਜਾਬ ਬਾਰੇ ਫੀਡਬੈਕ ਵੀ ਲਿਆ। ਇਸ ਮੁਲਾਕਾਤ ਦੌਰਾਨ ਕਮਲਜੀਤ ਸਿੰਘ ਭਾਟੀਆ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਨਾਲ ਜੁੜੇ ਕਈ ਮੁੱਦਿਆਂ ’ਤੇ ਵਿਸਥਾਰ ’ਚ ਚਰਚਾ ਹੋਈ। ਇਸ ਦੌਰਾਨ ਜਲੰਧਰ ’ਚ ਹੋਣ ਵਾਲੀ ਲੋਕ ਸਭਾ ਦੀ ਉਪ ਚੋਣ ਅਤੇ ਆਗਾਮੀ ਨਿਗਮ ਚੋਣਾਂ ’ਤੇ ਵੀ ਵਿਚਾਰ-ਵਟਾਂਦਰਾ ਹੋਇਆ। ਕਮਲਜੀਤ ਭਾਟੀਆ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਵਿਚ ਹੀ ਵਧੇਰੇ ਚੋਣ ਵਾਅਦੇ ਪੂਰੇ ਕਰ ਕੇ ਲੋਕਾਂ ਦੇ ਦਿਲਾਂ ’ਚ ਆਪਣੀ ਥਾਂ ਬਣਾ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ


author

Manoj

Content Editor

Related News