ਦੇਸ਼ ਹੀ ਨਹੀਂ ਵਿਦੇਸ਼ 'ਚ ਵੀ ਗੂੰਜਿਆ ਕੁਲਵਿੰਦਰ ਕੌਰ ਦਾ 'ਥੱਪੜ', ਕੰਗਨਾ ਦੀ ਹਾਲਤ ਵੇਖ ਪੰਜਾਬੀਆਂ ਨੇ ਗਾਏ ਗੀਤ

06/08/2024 10:48:57 AM

ਮੁੰਬਈ (ਬਿਊਰੋ) - ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੀਤੇ ਦਿਨੀਂ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਕਾਫ਼ੀ ਭਖਿਆ ਹੋਇਆ ਹੈ। ਲਗਾਤਾਰ ਕਈ ਲੋਕ ਕੁਲਵਿੰਦਰ ਦੀ ਤਾਰੀਫ਼ ਕਰ ਰਹੇ ਹਨ ਅਤੇ ਉਥੇ ਹੀ ਕੁਝ ਕ ਲੋਕ ਵਿਰੋਧ ਵੀ ਕਰ ਰਹੇ ਹਨ। ਕੰਗਨਾ ਨਾਲ ਥੱਪੜ ਮਾਰਨ ਦੀ ਘਟਨਾ ਹੋਣ ਤੋਂ ਬਾਅਦ ਨਾ ਸਿਰਫ ਦੇਸ਼ ਸਗੋਂ ਵਿਦੇਸ਼ 'ਚ ਵੀ ਤਹਿਲਕਾ ਮੱਚ ਗਿਆ। ਵਿਦੇਸ਼ ਬੈਠੇ ਪੰਜਾਬੀ ਵੀ ਇਸ ਦਾ ਸਮਰਥਨ ਕਰ ਰਹੇ ਹਨ।

ਰੋਸਟਰ ਕਰਨ ਦੱਤਾ ਨੇ ਸ਼ੇਅਰ ਕੀਤੀ ਪੋਸਟ
ਰੋਸਟਰ ਕਰਨ ਦੱਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਕੰਗਨਾ ਦਿਖਾਈ ਦੇ ਰਹੀ ਹੈ। ਇਸਦੇ ਨਾਲ ਹੀ ਬੈਕਗ੍ਰਾਊਂਡ 'ਚ ਪੰਜਾਬੀ ਗਾਇਕ ਮਨਮੋਹਨ ਵਾਰਿਸ ਦਾ ਗੀਤ 'ਕੰਨ ਉੱਪਰ ਵੱਜਿਆ ਲਫੈੜਾ ਯਾਦ ਆ ਗਿਆ' ਚੱਲ ਰਿਹਾ ਹੈ। ਇਸ ਪੋਸਟ 'ਤੇ ਫੈਨਜ਼ ਵੀ ਹੱਸ-ਹੱਸ ਲੋਟ ਪੋਟ ਹੋ ਰਹੇ ਹਨ।


ਮਸ਼ਹੂਰ ਕਾਮੇਡੀਅਨ ਗੁਰਚੇਤ ਚਿਤਰਕਾਰ ਬੋਲੇ
ਇਸ ਉੱਪਰ ਮਸ਼ਹੂਰ ਕਾਮੇਡੀਅਨ ਗੁਰਚੇਤ ਚਿਤਰਕਾਰ ਵੱਲੋਂ ਵੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, ''ਵੱਜੀ ਜੋ ਚਪੇੜ ਤੈਨੂੰ ਯਾਦ ਰਹੂਗੀ, ਜਿੰਦਾਬਾਦ ਆ ਕਿਸਾਨੀ ਜਿੰਦਾਬਾਦ ਰਹੂਗੀ...।''


ਕਿਵੇਂ ਸ਼ੁਰੂ ਹੋਇਆ ਪੂਰਾ ਮਾਮਲਾ
ਦੱਸਿਆ ਜਾ ਰਿਹਾ ਹੈ ਕਿ ਕੰਗਨਾ ਰਣੌਤ ਇਹ ਸਾਰੀ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਮੰਡੀ ਤੋਂ ਚੰਡੀਗੜ੍ਹ ਪਹੁੰਚੀ। ਦਰਅਸਲ, ਚੰਡੀਗੜ੍ਹ ਤੋਂ ਕੰਗਨਾ ਨੇ ਸੰਸਦ ਭਵਨ ਦਿੱਲੀ ਪਹੁੰਚਣਾ ਸੀ, ਜਿਥੇ ਉਸ ਨੇ NDA ਦੀ ਬੈਠਕ 'ਚ ਸ਼ਾਮਲ ਹੋਣਾ ਸੀ। ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਪਹੁੰਚਦਿਆਂ ਹੀ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵਲੋਂ ਚੈਕਿੰਗ ਕੀਤੀ ਗਈ। ਇਸ ਦੌਰਾਨ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਕੰਗਨਾ ਨੂੰ ਫੋਨ ਤੇ ਪਰਸ ਨੂੰ ਸਕੈਨਰ 'ਤੇ ਰੱਖਣ ਲਈ ਕਿਹਾ ਪਰ ਉਸ ਨੇ ਇਹ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਦੋਹਾਂ 'ਚ ਬਹਿਸ ਸ਼ੁਰੂ ਹੋ ਗਈ ਅਤੇ ਇਸੇ ਦੌਰਾਨ ਕੁਲਵਿੰਦਰ ਕੌਰ ਨੇ ਕੰਗਨਾ ਤੇ ਮੂੰਹ 'ਤੇ ਥੱਪੜ ਮਾਰ ਦਿੱਤਾ। ਹਾਲਾਂਕਿ ਕੰਗਨਾ ਨੂੰ ਥੱਪੜ ਮਾਰਨ ਦਾ ਇਹ ਵੀ ਕਾਰਨ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਿਆਨ ਦਿੱਤਾ ਸੀ ਕਿ ਧਰਨੇ 'ਚ ਮੌਜੂਦ ਔਰਤਾਂ ਨੂੰ 100-100 ਰੁਪਏ ਦਿਹਾੜੀ 'ਤੇ ਲਿਆ ਕੇ ਬਿਠਾਇਆ ਗਿਆ ਹੈ। ਕੁਲਵਿੰਦਰ ਨੇ ਦੱਸਿਆ ਕਿ ਉਸ ਸਮੇਂ ਉਸ ਦੀ ਮਾਂ ਵੀ ਉਸ ਧਰਨੇ 'ਚ ਮੌਜੂਦ ਸੀ। ਇਸ ਕਾਰਨ ਉਸ ਨੇ ਅਜਿਹਾ ਕੀਤਾ ਹੈ।

ਲਾਈਵ ਆ ਕੇ ਕੰਗਨਾ ਨੇ ਦੱਸੀ ਪੂਰੀ ਘਟਨਾ
ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਮਗਰੋਂ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ''ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ 'ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ 'ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ 'ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।''

ਕੁਲਵਿੰਦਰ ਕੌਰ ਨੂੰ ਨੌਕਰੀ ਤੋਂ ਕੀਤਾ ਗਿਆ ਸਸਪੈਂਡ 
ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਉਸ ਨੂੰ ਚੰਡੀਗੜ੍ਹ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਉਸ ਦੇ ਇਸ ਕਦਮ ਨਾਲ ਉਸ ਨੇ ਸਿਰਫ਼ ਪੰਜਾਬ ਹੀ ਨਹੀਂ, ਪੂਰੇ ਦੇਸ਼ 'ਚ ਪ੍ਰਸਿੱਧੀ ਖੱਟੀ ਹੈ। ਦਿੱਲੀ ਤੱਕ ਉਸ ਦੇ ਨਾਂ ਦੇ ਚਰਚੇ ਹਨ। ਇਹੀ ਨਹੀਂ, ਸੋਸ਼ਲ ਮੀਡੀਆ 'ਤੇ ਤਾਂ ਕਈ ਲੋਕ ਉਸ ਨੂੰ ਇਸ ਕੰਮ ਲਈ ਇਨਾਮ ਦੇਣਾ ਚਾਹੁੰਦੇ ਹਨ। ਪਰ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਹ ਕੁੜੀ ਆਖ਼ਿਰ ਹੈ ਕੌਣ ਤੇ ਕਿੱਥੇ ਦੀ ਰਹਿਣ ਵਾਲੀ ਹੈ ?

ਇਹ ਖ਼ਬਰ ਵੀ ਪੜ੍ਹੋ - ਕੰਗਨਾ ਸੰਸਦ ਬਾਹਰ ਅੱਗ ਵਾਂਗ ਭੜਕੀ, ਥੱਪੜ ਵਾਲਾ ਸਵਾਲ ਪੁੱਛਣ 'ਤੇ ਪੱਤਰਕਾਰ ਨਾਲ ਖਹਿ ਪਈ, ਵੇਖੋ ਮੌਕੇ ਦੀ ਵੀਡੀਓ

ਕੁਲਵਿੰਦਰ ਕੌਰ ਦੇ ਹੱਕ 'ਚ ਵਕੀਲ ਭਾਈਚਾਰਾ
ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਨੂੰ ਇਨਾਮ ਦੇਣ ਦੇ ਐਲਾਨ ਹੋ ਰਹੇ ਹਨ। ਇਸ ਦੇ ਨਾਲ ਵਕੀਲ ਭਾਈਚਾਰਾ ਵੀ ਅੱਗੇ ਆਇਆ ਹੈ। ਸੁਪਰੀਮ ਕੋਰਟ ਦੇ ਸਾਬਕਾ ਸਹਾਇਕ ਅਟਾਰਨੀ ਜਨਰਲ ਦਵਿੰਦਰ ਪ੍ਰਤਾਪ ਸਿੰਘ ਨੇ ਕੁਲਵਿੰਦਰ ਕੌਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News