ਕੰਗਨਾ ਬੌਧਿਕ ਤੌਰ ’ਤੇ ਕੰਗਾਲ, ਤਾਂ ਹੀ ਕਰ ਰਹੀ ਸਿੱਖਾਂ ਵਿਰੁੱਧ ਟਿੱਪਣੀਆਂ : ਬੀਬੀ ਜਗੀਰ ਕੌਰ

Monday, Nov 22, 2021 - 06:13 PM (IST)

ਕੰਗਨਾ ਬੌਧਿਕ ਤੌਰ ’ਤੇ ਕੰਗਾਲ, ਤਾਂ ਹੀ ਕਰ ਰਹੀ ਸਿੱਖਾਂ ਵਿਰੁੱਧ ਟਿੱਪਣੀਆਂ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਨਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਕੰਗਨਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫ਼ਦਾਰੀ ਕਰਨੀ ਉਸ ਦੀ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਨਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਹਾਜ਼ਰੀ ’ਚ ਬੋਲੇ ਭਗਵੰਤ ਮਾਨ, ਕਿਹਾ-ਦੇਸ਼ ਦੇ ਵਿਕਾਸ ਲਈ ਔਰਤਾਂ ਦਾ ਵਿਕਾਸ ਜ਼ਰੂਰੀ

ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਕੰਗਨਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰ ਕੇ ਦੇਸ਼ ਦੇ ਹਾਲਾਤ ਨੂੰ ਖਰਾਬ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਨਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।
 


author

Manoj

Content Editor

Related News