ਕੰਗਣਾ ਰਣੌਤ ਦੀ ਬਠਿੰਡਾ ਅਦਾਲਤ 'ਚ ਪੇਸ਼ੀ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
Monday, Mar 09, 2026 - 04:57 PM (IST)
ਬਠਿੰਡਾ (ਵੈੱਬ ਡੈਸਕ, ਵਿਜੈ ਵਰਮਾ) : ਮਾਣਹਾਨੀ ਦੇ ਮਾਮਲੇ 'ਚ ਬਾਲੀਵੁੱਡ ਫ਼ਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਸੁਣਵਾਈ ਟਲ ਗਈ ਹੈ। ਅਦਾਲਤ 'ਚ ਲੀਗਲ ਮੀਟਿੰਗ ਹੋਣ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਦੋਵੇਂ ਗਵਾਹਾਂ ਨੂੰ ਬਾਊਂਡ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ 25 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਅਗਲੀ ਸੁਣਵਾਈ ਦੌਰਾਨ ਕਿਸਾਨ ਸੁਰਜੀਤ ਸਿੰਘ ਫੂਲ ਅਤੇ ਕਿਸਾਨ ਜਸਵੀਰ ਸਿੰਘ ਦੀ ਗਵਾਹੀ ਦਰਜ ਕੀਤੀ ਜਾਵੇਗੀ, ਜਿਸ ਨੂੰ ਮਾਮਲੇ ਦੀ ਕਾਰਵਾਈ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮਾਮਲੇ ਨਾਲ ਜੁੜੇ ਭਾਜਪਾ ਸਾਂਸਦ ਦੇ ਪਾਸਪੋਰਟ ਜ਼ਬਤ ਕਰਨ ਦੇ ਮਾਮਲੇ ਵਿੱਚ ਵੀ ਅਦਾਲਤ ਵੱਲੋਂ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੇਬੇ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਦਾਲਤ ਨੇ ਦੋਵੇਂ ਗਵਾਹਾਂ ਨੂੰ 25 ਮਾਰਚ ਲਈ ਬਾਊਂਡ ਕੀਤਾ ਹੈ ਅਤੇ ਅਗਲੀ ਸੁਣਵਾਈ ਦੌਰਾਨ ਮਾਮਲੇ ਵਿੱਚ ਅਹਿਮ ਗਵਾਹੀਆਂ ਦਰਜ ਹੋਣ ਦੀ ਉਮੀਦ ਹੈ।
