ਬਠਿੰਡਾ ਅਦਾਲਤ ''ਚ ਕੰਗਣਾ ਰਣੌਤ ਦੀ ਪੇਸ਼ੀ ਅੱਜ, ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਪੇਸ਼ੀ
Tuesday, Jan 27, 2026 - 12:16 PM (IST)
ਬਠਿੰਡਾ : ਭਾਜਪਾ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਮਾਣਹਾਨੀ ਦੇ ਮਾਮਲੇ 'ਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ 'ਚ ਪੇਸ਼ ਹੋਣਗੇ। ਅਦਾਲਤ 'ਚ ਕੰਗਣਾ ਰਣੌਤ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।
ਦੱਸਣਯੋਗ ਹੈ ਕਿ ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਬੇਬੇ ਮਹਿੰਦਰ ਕੌਰ 'ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਕੰਗਣਾ ਖ਼ਿਲਾਫ਼ ਅਪਮਾਨਜਨਕ ਸੋਸ਼ਲ ਮੀਡੀਆ ਪੋਸਟਾਂ ਲਈ ਸ਼ਿਕਾਇਤ ਦਾਇਰ ਕੀਤੀ ਗਈ ਸੀ।
