ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਦਾਲਤ 'ਚ ਸੁਣਵਾਈ, ਬਜ਼ੁਰਗ ਔਰਤ ਦੀ ਵਿਗੜੀ ਸਿਹਤ
Monday, Dec 15, 2025 - 04:20 PM (IST)
ਬਠਿੰਡਾ (ਵਿਜੇ ਵਰਮਾ) : ਦਿੱਲੀ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਟਵਿੱਟਰ 'ਤੇ ਕੀਤੀਆਂ ਟਿੱਪਣੀਆਂ ਦੇ ਸਬੰਧ 'ਚ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਜ਼ਿਲ੍ਹਾ ਅਦਾਲਤ ਨੇ ਕੇਸ ਦੀ ਸੁਣਵਾਈ ਕੀਤੀ। ਸੋਮਵਾਰ ਨੂੰ ਦੋਹਾਂ ਧਿਰਾਂ ਦੇ ਵਕੀਲ ਅਦਾਲਤ 'ਚ ਮੌਜੂਦ ਸਨ ਪਰ ਬਜ਼ੁਰਗ ਔਰਤ ਆਪਣੀ ਸਿਹਤ ਖ਼ਰਾਬ ਹੋਣ ਕਾਰਨ ਪੇਸ਼ ਨਹੀਂ ਹੋ ਸਕੀ। ਅਦਾਲਤ ਨੇ ਕੰਗਣਾ ਰਣੌਤ ਦੇ ਵਕੀਲ ਨੂੰ ਗਵਾਹਾਂ ਦੀ ਪਛਾਣ ਕਰਨ ਲਈ 5 ਜਨਵਰੀ, 2026 ਨੂੰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ ਉਸੇ ਤਾਰੀਖ਼ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਬਹਿਣੀਵਾਲ ਨੇ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਮਹਿੰਦਰ ਕੌਰ ਅਤੇ ਇੱਕ ਹੋਰ ਗਵਾਹ ਦੇ ਬਿਆਨ ਅਦਾਲਤ 'ਚ ਦਰਜ ਕੀਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਲਈ ਪਿਆ ਨਵਾਂ ਪੰਗਾ, ਖ਼ਪਤਕਾਰ ਵੀ...
ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਣੀ ਸੀ ਪਰ ਬਜ਼ੁਰਗ ਔਰਤ ਆਪਣੀ ਸਿਹਤ ਖ਼ਰਾਬ ਹੋਣ ਕਾਰਨ ਹਾਜ਼ਰ ਨਹੀਂ ਹੋ ਸਕੀ। ਇਸ ਦੌਰਾਨ ਸੰਸਦ ਮੈਂਬਰ ਕੰਗਨਾ ਰਣੌਤ ਦੇ ਵਕੀਲ ਉਨ੍ਹਾਂ ਵੱਲੋਂ ਅਦਾਲਤ 'ਚ ਪੇਸ਼ ਹੋਏ। ਐਡਵੋਕੇਟ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਨੇ ਹੁਣ ਮਾਮਲੇ 'ਚ ਗਵਾਹੀ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਗਲੀ ਸੁਣਵਾਈ 'ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
