ਕੰਗਣਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਤਬਾਦਲੇ ਦੀਆਂ ਖ਼ਬਰਾਂ ਵਿਚਾਲੇ CISF ਦਾ ਬਿਆਨ ਆਇਆ ਸਾਹਮਣੇ
Wednesday, Jul 03, 2024 - 06:48 PM (IST)
ਚੰਡੀਗੜ੍ਹ : ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਬੰਗਲੁਰੂ ਤਬਾਦਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਸੀ. ਆਈ. ਐੱਸ. ਐੱਫ ਦਾ ਬਿਆਨ ਸਾਹਮਣੇ ਆਇਆ ਹੈ। ਸੀ. ਆਈ. ਐੱਸ. ਐੱਫ ਨੇ ਕੁਲਵਿੰਦਰ ਕੌਰ ਦੇ ਤਬਾਦਲੇ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਸੀ. ਆਈ. ਐੱਸ. ਐੱਫ. ਦਾ ਆਖਣਾ ਹੈ ਕਿ ਭਾਜਪਾ ਸੰਸਦ ਮੈਂਬਰ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਮੁਅੱਤਲੀ ਹੁਣ ਤੱਕ ਜਾਰੀ ਹੈ। ਉਸ ਖ਼ਿਲਾਫ਼ ਵਿਭਾਗ ਵੱਲੋਂ ਲਗਾਤਾਰ ਜਾਂਚ ਵੀ ਜਾਰੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੰਜਾਬ ਪੁਲਸ
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਅੱਜ ਮੀਡੀਆ ਦੇ ਇਕ ਹਿੱਸੇ ਵਿਚ ਕੁਲਵਿੰਦਰ ਕੌਰ ਦੇ ਤਬਾਦਲੇ ਦੀਆਂ ਖ਼ਬਰਾਂ ਨਸ਼ਰ ਹੋਈਆਂ ਸਨ। ਜਿਸ ਵਿਚ ਆਖਿਆ ਗਿਆ ਸੀ ਕਿ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਮੁਲਾਜ਼ਮ ਕੁਲਵਿੰਦਰ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਕੁਲਵਿੰਦਰ ਕੌਰ ਨੂੰ ਹੁਣ ਬੰਗਲੁਰੂ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੀ. ਆਈ. ਐੱਸ. ਐੱਫ. ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।
ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਮਾਲ ਵਿਭਾਗ ਨੇ ਕੀਤਾ ਵੱਡਾ ਐਲਾਨ