ਪੰਜਾਬ-ਹਿਮਾਚਲ ਦੇ ਵਧਦੇ ਤਣਾਅ ਨੂੰ ਵੇਖ ਕੰਗਨਾ ਰਣੌਤ ਹੋਈ ਫਿਕਰਮੰਦ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

Saturday, Jun 29, 2024 - 12:08 PM (IST)

ਪੰਜਾਬ-ਹਿਮਾਚਲ ਦੇ ਵਧਦੇ ਤਣਾਅ ਨੂੰ ਵੇਖ ਕੰਗਨਾ ਰਣੌਤ ਹੋਈ ਫਿਕਰਮੰਦ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ - ਪਿਛਲੇ ਕੁੱਝ ਦਿਨਾਂ ਤੋਂ ਵਧ ਰਹੇ ਪੰਜਾਬ ਤੇ ਹਿਮਾਚਲ ਦੇ ਵਿਵਾਦ ਵਿਚਕਾਰ ਸਾਂਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਅਪਣੀ ਇੰਸਟਾਗ੍ਰਾਮ ਸਟੋਰੀ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਸੂਬੇ 'ਚ ਘੁੰਮਣ ਫਿਰਨ ਆਉਣ ਅਤੇ ਮਜ਼ੇ ਨਾਲ ਅਪਣਾ ਸਮਾਂ ਇਕ-ਦੂਜੇ ਨਾਲ ਬਿਤਾਉਣ।

PunjabKesari

ਦਰਅਸਲ ਕੰਗਨਾ ਰਣੌਤ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ ਹੈ ਕਿ, ''ਸਤਿਕਾਰ ਉਨ੍ਹਾਂ ਦੀ ਧਰਤੀ ਦਾ ਸੱਭਿਆਚਾਰ ਹੈ, ਹਿਮਾਚਲ ਦੇ ਲੋਕਾਂ ਨੇ ਅੱਜ ਤੱਕ ਕਿਸੇ ਨੂੰ ਵੀ ਕਦੇ ਵੀ ਪਰੇਸ਼ਾਨ ਨਹੀਂ ਕੀਤਾ, ਤੁਸੀਂ ਸਾਡੇ ਸੂਬੇ 'ਚ ਜ਼ਰੂਰ ਆਓ ਅਤੇ ਇੱਥੇ ਅਪਣਾ ਸਮਾਂ ਬਿਤਾ ਕੇ ਮਜ਼ੇ ਲਓ। ਕੰਗਨਾ ਨੇ ਕਿਹਾ ਕਿ ਉਹ ਅਜਿਹੇ ਲੋਕਾਂ ਨੂੰ ਮਿਲ ਕੇ ਬਹੁਤ ਖੁਸ਼ ਹਨ, ਜੋ ਪਿਆਰ ਤੇ ਖੁਸ਼ੀਆਂ ਵੰਡਦੇ ਹਨ ਤੇ ਹਿਮਾਚਲ ਦੀ ਤਾਰੀਫ਼ ਕਰਦੇ ਹਨ।''

ਇਹ ਖ਼ਬਰ ਵੀ ਪੜ੍ਹੋ - ਮਰਹੂਮ ਚਾਚੇ ਸਿੱਧੂ ਮੂਸੇਵਾਲਾ ਨਾਲ ਭਤੀਜੇ ਸਾਹਿਬਪ੍ਰਤਾਪ ਦੀ ਯਾਦਗਾਰ ਤਸਵੀਰਾਂ

ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਕੰਗਨਾ ਰਣੌਤ ਨੇ ਨਵੀਂ ਦਿੱਲੀ ਦੇ ਮਹਾਰਾਸ਼ਟਰ ਸਦਨ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਰਹਿਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਨੂੰ ਲੈ ਕੇ ਸੱਤਾਧਾਰੀ ਮਹਾਯੁਤੀ ਅਤੇ ਵਿਰੋਧੀ ਮਹਾ ਵਿਕਾਸ ਅਗਾੜੀ (ਐੱਮ. ਵੀ. ਏ) ਵਿਚਾਲੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਸੀ। ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਅਤੇ ਮੁੱਖ ਬੁਲਾਰੇ ਸੰਜੇ ਰਾਉਤ ਨੇ ਕੰਗਨਾ ਨੂੰ ਰਾਸ਼ਟਰਪਤੀ ਭਵਨ ਵਿਚ ਰਹਿਣ ਦੀ ਸਲਾਹ ਦਿੱਤੀ ਸੀ। ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਥਿਤ ਤੌਰ 'ਤੇ ਰਾਸ਼ਟਰੀ ਰਾਜਧਾਨੀ ਦੇ ਮਹਾਰਾਸ਼ਟਰ ਸਦਨ ਵਿਚ ਮੁੱਖ ਮੰਤਰੀ ਦੇ ਆਲੀਸ਼ਾਨ ਰਿਹਾਇਸ਼ ਵਿਚ ਰਹਿਣ ਦੀ ਇੱਛਾ ਜ਼ਾਹਰ ਕੀਤੀ ਸੀ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਕੰਗਨਾ ਰਣੌਤ ਨੇ ਮਹਾਰਾਸ਼ਟਰ ਸਦਨ ਦਾ ਦੌਰਾ ਕੀਤਾ ਅਤੇ ਸਾਰੇ ਕਮਰੇ ਦੇਖੇ। ਉਨ੍ਹਾਂ ਨੂੰ ਮੁੱਖ ਮੰਤਰੀ ਦਾ ਵਧੀਆ ਸਜਾਇਆ, ਵਿਸ਼ਾਲ ਅਤੇ ਆਲੀਸ਼ਾਨ ਸੁਇਟ ਪਸੰਦ ਆਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News