ਪੰਜਾਬ ''ਚੋਂ ਚੋਣ ਲੜੇਗੀ ਕੰਗਨਾ ਰਣੌਤ! ਇਸ ਸੀਟ ਤੋਂ ਮੈਦਾਨ ''ਚ ਉਤਾਰ ਸਕਦੀ ਹੈ ਭਾਜਪਾ

Thursday, Dec 21, 2023 - 05:58 AM (IST)

ਪੰਜਾਬ ''ਚੋਂ ਚੋਣ ਲੜੇਗੀ ਕੰਗਨਾ ਰਣੌਤ! ਇਸ ਸੀਟ ਤੋਂ ਮੈਦਾਨ ''ਚ ਉਤਾਰ ਸਕਦੀ ਹੈ ਭਾਜਪਾ

ਚੰਡੀਗੜ੍ਹ (ਵਿਜੈ): ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਨੇ ਮੰਗਲਵਾਰ ਨੂੰ ਜਿਸ ਤਰੀਕੇ ਨਾਲ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ, ਉਸ ਨੂੰ ਦੇਖ ਕੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਇਕ ਵਾਰ ਫਿਰ ਤੋਂ ਕਿਸੇ ਬਾਹਰੀ ਵਿਅਕਤੀ ਨੂੰ ਐੱਮ.ਪੀ. ਦੀ ਟਿਕਟ ਮਿਲ ਜਾਵੇਗੀ। ਇਸ ਸੀਰੀਜ਼ ਵਿਚ ਸਭ ਤੋਂ ਪਹਿਲਾ ਨਾਮ ਆ ਰਿਹਾ ਹੈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ। ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਕੰਗਨਾ ਰਣੌਤ ਵਿਚਾਲੇ ਮੁਲਾਕਾਤ ਹੋਈ ਸੀ। ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੰਗਨਾ ਰਣੌਤ ਨੂੰ ਟਿਕਟ ਦੇਣ ਦੀ ਤਿਆਰੀ ਕਰ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਰਤ-ਕੈਨੇਡਾ ਦੇ ਰਿਸ਼ਤਿਆਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

ਇਸ ਦੀ ਪੁਸ਼ਟੀ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਚੋਣ ਲੜੇਗੀ। ਹਾਲਾਂਕਿ ਹਾਲੇ ਇਹ ਤੈਅ ਨਹੀਂ ਹੋਇਆ ਹੈ ਕਿ ਕੰਗਣਾ ਨੂੰ ਕਿਸ ਸੀਟ ਤੋਂ ਟਿਕਟ ਮਿਲੇਗੀ ਪਰ ਹੁਣ ਚੰਡੀਗੜ੍ਹ ਵਿਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੀ ਭਾਜਪਾ ਇਕ ਵਾਰ ਫਿਰ ਪੈਰਾਸ਼ੂਟ ਉਮੀਦਵਾਰ 'ਤੇ ਦਾਅ ਲਗਾਵੇਗੀ? ਇਸ ਦੇ ਨਾਲ ਹੀ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿਚ ਟਿਕਟ ਨੂੰ ਲੈ ਕੇ ਖਿੱਚੋਤਾਣ ਸ਼ੁਰੂ ਹੋ ਗਈ ਹੈ, ਉਸ ਨੂੰ ਦੇਖਦਿਆਂ ਭਾਜਪਾ ਲਈ ਬਾਹਰੀ ਉਮੀਦਵਾਰ ਖੜ੍ਹਾ ਕਰਨਾ ਮਜ਼ਬੂਰੀ ਬਣ ਜਾਵੇਗਾ। ਜਿਸ ਵਿਚ ਕੰਗਨਾ ਰਣੌਤ ਦਾ ਨਾਮ ਸਭ ਤੋਂ ਪਹਿਲਾਂ ਆ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਚੰਡੀਗੜ੍ਹ ਨਾਲ ਬਹੁਤ ਪੁਰਾਣਾ ਸਬੰਧ ਹੈ। ਉਨ੍ਹਾਂ ਡੀ.ਏ.ਵੀ. ਸਕੂਲ ਸੈਕਟਰ-15 ਤੋਂ ਹੀ ਪੜ੍ਹਾਈ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਇਸ ਇਲਾਕੇ 'ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਅਰੁਣ ਸੂਦ ਨੇ ਵਧਾਈ ਭਾਜਪਾ ਦੀ ਪ੍ਰੇਸ਼ਾਨੀ

ਸਾਬਕਾ ਪ੍ਰਧਾਨ ਅਰੁਣ ਸੂਦ ਨੇ ਮੰਗਲਵਾਰ ਨੂੰ ਸ਼ਕਤੀ ਪ੍ਰਦਰਸ਼ਨ ਕਰ ਕੇ ਭਾਜਪਾ ਦੀ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਭਾਜਪਾ ਪਾਰਟੀ ਟਿਕਟ ਕਿਸ ਨੂੰ ਦੇਵੇਗੀ, ਇਹ ਹਾਲੇ ਤੈਅ ਨਹੀਂ ਹੈ ਪਰ ਸ਼ਹਿਰ ਵਿਚ ਦਾਅਵੇਦਾਰੀ ਜਤਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਸੈਕਟਰ-33 ਵਿਚ ਭਾਜਪਾ ਦਾ ਦਫ਼ਤਰ ਹੋਣ ਦੇ ਬਾਵਜੂਦ ਅਰੁਣ ਸੂਦ ਨੇ ਸੈਕਟਰ-37 ਵਿਚ ਅਲੱਗ ਦਫ਼ਤਰ ਖੋਲ੍ਹਿਆ ਹੈ। ਜਿਸ ਕਾਰਣ ਸਪੱਸ਼ਟ ਸੰਕੇਤ ਮਿਲ ਰਹੇ ਹਨ ਕਿ ਅਰੁਣ ਸੂਦ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੌਜੂਦਾ ਸਾਂਸਦ ਕਿਰਨ ਖੇਰ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪਾਰਟੀ ਹੁਣ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਮੌਕਾ ਦੇਣ ਦੇ ਮੂਡ ਵਿਚ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News