ਬੈਂਸ ਬ੍ਰਦਰਜ਼ ਦਾ ਭਰਾ ਕੰਵਲਜੀਤ ਬੈਂਸ ਗ੍ਰਿਫ਼ਤਾਰ, 2 ਦਿਨ ਦੇ ਰਿਮਾਂਡ ’ਤੇ ਭੇਜਿਆ

Saturday, Dec 24, 2022 - 09:22 PM (IST)

ਬੈਂਸ ਬ੍ਰਦਰਜ਼ ਦਾ ਭਰਾ ਕੰਵਲਜੀਤ ਬੈਂਸ ਗ੍ਰਿਫ਼ਤਾਰ, 2 ਦਿਨ ਦੇ ਰਿਮਾਂਡ ’ਤੇ ਭੇਜਿਆ

ਲੁਧਿਆਣਾ (ਮੋਹਿਨੀ) : 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਸ ਅਤੇ ਕੜਵਲ ਦੇ ਸਮਰਥਕਾਂ ਦਰਮਿਆਨ ਹੋਈ ਹਿੰਸਕ ਝੜਪ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਵਿਖੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 100-150 ਲੋਕਾਂ ਵਿਰੁੱਧ ਮਾਮਲਾ ਦਰਜ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਕੀਤੀ ਖ਼ੁਦਕੁਸ਼ੀ, ਟੀ. ਵੀ. ਸੀਰੀਅਲ ਦੇ ਸੈੱਟ ’ਤੇ ਲਿਆ ਫਾਹਾ

ਜਿਸ ਦੇ ਤਹਿਤ ਥਾਣਾ ਸ਼ਿਮਲਾਪੁਰੀ ਦੇ ਇੰਚਾਰਜ ਪ੍ਰਮੋਦ ਕੁਮਾਰ ਨੇ ਕਾਰਵਾਈ ਕਰਦੇ ਹੋਏ ਸਿਮਰਜੀਤ ਬੈਂਸ ਦੇ ਭਰਾ ਕੰਵਲਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਮਾਮਲੇ ’ਚ ਨਾਮਜ਼ਦ ਸੀ। ਇੰਸਪੈਕਟਰ ਪ੍ਰਮੋਦ ਨੇ ਦੱਸਿਆ ਕਿ ਮੁਲਜ਼ਮ ਕੰਵਲਜੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ ਦੇ ਚੱਲਦਿਆਂ ਪੁੱਛਗਿੱਛ ਦੌਰਾਨ ਬਾਕੀ ਮੁਲਜ਼ਮਾਂ ਦੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਇਨ੍ਹਾਂ ਸਰਕਾਰੀ ਅਧਿਆਪਕਾਂ ’ਤੇ ਡਿੱਗ ਸਕਦੀ ਗਾਜ, ਅਮਰੀਕਾ ਤੋਂ ਸਿੱਖ ਭਾਈਚਾਰੇ ਲਈ ਵੱਡੀ ਖ਼ਬਰ, ਪੜ੍ਹੋ Top 10


author

Manoj

Content Editor

Related News