ਮੁਅੱਤਲ ਕੀਤੇ ਜਾਣ ''ਤੇ ਬੋਲੇ ਕੰਵਰ ਸੰਧੂ, ''''ਮਨਮਰਜ਼ੀ ਕਰ ਰਹੀ ਪਾਰਟੀ''''
Monday, Nov 05, 2018 - 03:26 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਮੁਅੱਤਲ ਕੀਤੇ ਗਏ ਕੰਵਰ ਸੰਧੂ ਦਾ ਕਹਿਣਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਅਤੇ ਸੁਖਪਾਲ ਖਹਿਰਾ ਨੂੰ ਮੁੱਅਤਲ ਕਰਕੇ ਗੈਰ ਕਾਨੂੰਨੀ ਕੰਮ ਕੀਤਾ ਹੈ। ਕੰਵਰ ਸੰਧੂ ਨੇ ਕਿਹਾ ਕਿ ਜਦੋਂ ਪਾਰਟੀ ਬਣੀ ਸੀ ਤਾਂ ਉਸ ਦੇ ਸੰਵਿਧਾਨ 'ਚ ਲਿਖਿਆ ਗਿਆ ਸੀ ਕਿ ਜੇਕਰ ਕਿਸੇ ਮੈਂਬਰ ਨੂੰ ਪਾਰਟੀ 'ਚੋਂ ਕੱਢਿਆ ਜਾਂਦਾ ਹੈ ਤਾਂ ਪਹਿਲਾਂ ਉਸ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ ਪਰ ਉਨ੍ਹਾਂ ਨਾਲ ਅਤੇ ਸੁਖਪਾਲ ਖਹਿਰਾ ਨਾਲ ਅਜਿਹਾ ਕੁਝ ਹੋਇਆ ਅਤੇ ਮੁਅੱਤਲ ਕਰਨ ਤੋਂ ਪਹਿਲਾਂ ਇਕ ਵਾਰ ਵੀ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ।