ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਲਿਖੀ ਚਿਤਾਵਨੀ ਭਰੀ ਚਿੱਠੀ!

Monday, Jan 21, 2019 - 07:07 PM (IST)

ਕੰਵਰ ਸੰਧੂ ਨੇ ਮੁੱਖ ਮੰਤਰੀ ਨੂੰ ਲਿਖੀ ਚਿਤਾਵਨੀ ਭਰੀ ਚਿੱਠੀ!

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਮੁਅੱਤਲ ਚੱਲ ਰਹੇ ਅਤੇ ਹਲਕਾ ਖਰੜ ਤੋਂ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਭਰੀ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਕੰਵਰ ਸੰਧੂ ਨੇ ਮੰਗ ਕੀਤੀ ਹੈ ਕਿ ਕਾਂਗਰਸ ਵਿਧਾਇਕਾਂ ਨੂੰ 5 ਕਰੋੜ ਦਾ ਫ਼ੰਡ ਦਿੱਤੇ ਜਾਣ ਦੀ ਜਿਹੜੀ ਤਜਵੀਜ਼ ਬੀਤੇ ਦਿਨੀਂ ਕੀਤੀ ਗਈ ਹੈ, ਉਹ ਫ਼ੰਡ ਬਾਕੀ ਵਿਧਾਇਕਾਂ ਨੂੰ ਵੀ ਦਿੱਤੇ ਜਾਣ। ਕੰਵਰ ਸੰਧੂ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਸਿਰਫ਼ ਆਪਣੇ 78 ਕਾਂਗਰਸੀ ਵਿਧਾਇਕਾਂ ਲਈ ਹੀ 400 ਕਰੋੜ ਦਾ ਪ੍ਰਬੰਧ ਕਰਨ ਦੀ ਤਿਆਰੀ ਕਰ ਰਹੀ ਹੈ ਜਦੋਂਕਿ 117 ਵਿਧਾਇਕਾਂ ਲਈ 585 ਕਰੋੜ ਰੁਪਏ ਦੇ ਫ਼ੰਡ ਦੀ ਜ਼ਰੂਰਤ ਹੈ।
ਕੰਵਰ ਸੰਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਕਦਮ ਦੀ ਤੁਲਣਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਨਾਲ ਕੀਤੀ ਹੈ। ਸੰਧੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਬਾਕੀ ਵਿਧਾਇਕਾਂ ਲਈ ਫ਼ੰਡਾਂ ਦਾ ਇੰਤਜ਼ਾਮ ਨਾ ਕੀਤਾ ਗਿਆ ਤਾਂ ਉਹ ਹਾਈਕੋਰਟ ਦਾ ਰੁਖ਼ ਅਖਤਿਆਰ ਕਰਨਗੇ।


author

Gurminder Singh

Content Editor

Related News