ਪੀੜਤ ਔਰਤ ਦਾ ਹਾਲ ਜਾਣਨ ਪੁੱਜੇ ਵਿਧਾਇਕ, ਪੰਜਾਬ ਸਰਕਾਰ ਤੋਂ ਕੀਤੀ ਕਾਰਵਾਈ ਦੀ ਮੰਗ

06/15/2019 2:13:25 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਬੀਤੇ ਦਿਨੀਂ ਕਾਂਗਰਸ ਐੱਮ. ਸੀ. ਰਾਕੇਸ਼ ਚੌਧਰੀ ਦੇ ਭਰਾ ਵਲੋਂ ਔਰਤ ਅਤੇ ਉਸਦੀ ਬੇਟੀ ਨਾਲ ਬੇਰਹਿਮੀ ਨਾਲ ਮਾਰਕੁੱਟ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ 'ਚ ਆਈ ਪੁਲਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 10 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੀੜਤ ਔਰਤ ਦਾ ਹਾਲ ਜਾਣਨ ਲਈ ਸਥਾਨਕ ਸਿਵਲ ਹਸਪਤਾਲ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਪੁੱਜੇ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿਸ ਮੁਸਤੈਦੀ ਨਾਲ ਦੋਸ਼ੀਆਂ ਨੂੰ ਕਾਬੂ ਕਰਕੇ ਜੇਲ ਭੇਜਿਆ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨੂੰ ਅਪੀਲ ਕੀਤੀ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਵੀ ਜੇਲ ਭੇਜਿਆ ਜਾਵੇ। ਉਨ੍ਹਾਂ ਨੇ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਕੈਪਟਨ ਸਰਕਾਰ ਨੂੰ ਇਸਦੇ ਲਈ ਕੋਈ ਸਖ਼ਤ ਨੀਤੀ ਅਪਣਾਉਣੀ ਚਾਹੀਦੀ ਤਾਂ ਕਿ ਅਜਿਹੀਆਂ ਘਟਨਾਵਾਂ 'ਤੇ ਰੋਕ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਬੰਧ 'ਚ ਸਖ਼ਤ ਤੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਬਾਰੇ ਸੋਚੇ ਵੀ ਨਾ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਬਾਕੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਔਰਤਾਂ ਦੇ ਸਨਮਾਨ ਨੂੰ ਬਰਕਰਾਰ ਰੱਖਿਆ ਜਾ ਸਕੇ। 

ਦੱਸਣਯੋਗ ਹੈ ਕਿ ਕੁਝ ਲੋਕਾਂ ਵਲੋਂ ਪੈਸੇ ਦੇ ਲੈਣ-ਦੇਣ ਸਬੰਧੀ ਧੱਕੇਸ਼ਾਹੀ ਦਾ ਨੰਗਾ ਨਾਚ ਕਰਦਿਆਂ ਸ਼ਹਿਰ ਦੇ ਬੂੜਾ ਗੁੱਜਰ ਰੋਡ 'ਤੇ 2 ਔਰਤਾਂ ਨੂੰ ਘਰੋਂ ਘੜੀਸ ਕੇ ਬਾਹਰ ਸੜਕ ਵਿਚਾਲੇ ਲਿਆ ਕੇ ਬੁਰੀ ਤਰ੍ਹਾਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਬਾਅਦ ਮਾਵਾਂ-ਧੀਆਂ ਨੂੰ ਲੋਕਾਂ ਵਲੋਂ ਇਲਾਜ ਲਈ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਅ, ਜਿੱਥੇ ਉਹ ਜੇਰੇ ਇਲਾਜ ਹਨ। ਪੀੜਤਾ ਦੇ ਭਰਾ ਸੂਰਜ ਨੇ ਦੱਸਿਆ ਕਿ ਉਨ੍ਹਾਂ ਸੰਨੀ ਚੌਧਰੀ ਤੋਂ ਵਿਆਜ 'ਤੇ ਪੈਸੇ ਲਏ ਸਨ ਜੋ ਕਿ ਉਨ੍ਹਾਂ ਨੇ ਵਾਪਸ ਕਰ ਦਿੱਤੇ ਸਨ ਪਰ ਅਜੇ ਵੀ 23000 ਰੁਪਏ ਹੋਰ ਉਸ ਦੀ ਭੈਣ ਕੋਲੋਂ ਮੰਗ ਰਹੇ ਹਨ ਅਥੇ ਇਸ ਗੱਲ ਨੂੰ ਲੈ ਕੇ ਉਨ੍ਹਾਂ ਨੇ ਉਸ ਦੀ ਭੈਣ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ।


Anuradha

Content Editor

Related News