ਸਾਵਧਾਨ ਰਹਿਣ ਕਪੂਰਥਲਾ ਵਾਸੀ, ਐਡਵਾਈਜ਼ਰੀ ਦੇ ਨਾਲ ਜਾਰੀ ਹੋਈ ਵੱਡੀ ਚੇਤਾਵਨੀ
Tuesday, Sep 02, 2025 - 04:19 PM (IST)

ਕਪੂਰਥਲਾ : ਬਿਆਸ ਦਰਿਆ, ਕਾਲੀ ਵੇਈਂ ਵਿਚ ਪਾਣੀ ਦਾ ਪੱਧਰ ਵੱਧਣ ਅਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਅਨੁਸਾਰ ਅਪੀਲ ਕੀਤੀ ਗਈ ਹੈ ਕਿ ਲੋਕ ਦਰਿਆ ਅਤੇ ਨਾਲ ਲੱਗਦੇ ਧੁੱਸੀ ਬੰਨ੍ਹ ਵੱਲ ਜਾਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ''ਚ ਮੁੜ ਵਧਣਗੀਆਂ ਛੁੱਟੀਆਂ! ਸਾਹਮਣੇ ਆਈ ਨਵੀਂ ਜਾਣਕਾਰੀ
ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਸਲਾਮਤੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਲੋਕ ਅਫਵਾਹਾਂ ਤੋਂ ਗੇਰੁਜ਼ ਕਰਨ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e