ਪੰਜਾਬ ਦੇ ਹੱਕ ਖੋਹ ਕੇ ਹਰਿਆਣਾ ਨੂੰ ਦਿੱਤੇ ਜਾ ਰਹੇ ਹਨ: ਚੀਮਾ

10/02/2018 6:44:06 PM

ਕਪੂਰਥਲਾ (ਮੀਨੂੰ ਓਬਰਾਏ)— ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਰਾਜਧਾਨੀ ਚੰਡੀਗੜ੍ਹ 'ਚ ਪੰਜਾਬ ਦੇ ਕੋਟੇ 'ਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕਬਜ਼ੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨੇ ਮੋਦੀ ਸਰਕਾਰ 'ਤੇ ਵਰਦਿਆਂ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਵਿਰੋਧੀ ਸਰਕਾਰ ਹੈ, ਜੋ ਪੰਜਾਬ ਦੇ ਹੱਕ ਖੋਹ ਕੇ ਹਰਿਆਣਾ ਨੂੰ ਦੇ ਰਹੀ ਹੈ। ਉਥੇ ਹੀ ਝੋਨੇ ਦੇ ਖਰੀਦ ਪ੍ਰਬੰਧਾਂ 'ਤੇ ਵੀ ਚੀਮਾ ਨੇ ਤਸੱਲੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਕਿਸਾਨ ਫਸਲ ਨੂੰ ਸੁਕਾ ਕੇ ਮੰਡੀਆਂ 'ਚ ਲੈ ਕੇ ਆਉਣ।


Related News