ਕਪੂਰਥਲਾ ''ਚ ਜ਼ਮੀਨੀ ਵਿਵਾਦ ਨੇ ਧਾਰਿਆ ਹਿੰਸਕ ਰੂਪ, ਦੋ ਧਿਰਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
Friday, Nov 13, 2026 - 09:38 AM (IST)
ਕਪੂਰਥਲਾ (ਗੁਰਪ੍ਰੀਤ ਸਿੰਘ ਢੋਟ) : ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਤਕਰਾਰ ਉਸ ਸਮੇਂ ਹਿੰਸਕ ਰੂਪ ਧਾਰਨ ਕਰ ਗਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਕੁੱਟਮਾਰ ਮਗਰੋਂ ਫਾਇਰਿੰਗ ਹੋਣ ਦੀ ਸੂਚਨਾ ਮਿਲੀ। ਇਸ ਘਟਨਾ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ: ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ
ਘਟਨਾ ਸਬੰਧੀ ਇੱਕ ਧਿਰ ਦੇ ਗੁਰਤਾਜ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਪੰਚਾਇਤੀ ਪੱਧਰ ’ਤੇ ਫੈਸਲੇ ਹੋ ਚੁੱਕੇ ਸਨ ਪਰ ਇਸ ਦੇ ਬਾਵਜੂਦ ਮੁੜ ਤੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਉੱਪਰ ਸਿੱਧੀ ਫਾਇਰਿੰਗ ਕੀਤੀ ਗਈ। ਮੌਕੇ ’ਤੇ ਇੱਕ ਰਿਵਾਲਵਰ ਵੀ ਕਾਬੂ ਕਰਕੇ ਪੁਲਸ ਦੇ ਹਵਾਲੇ ਕੀਤਾ ਗਿਆ ਹੈ। ਉੱਧਰ, ਪੁਲਸ ਵੱਲੋਂ ਫਾਇਰਿੰਗ ਸਬੰਧੀ ਵੱਖਰਾ ਦਾਅਵਾ ਕੀਤਾ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਮੌਕੇ ’ਤੇ ਹਵਾਈ ਫਾਇਰਿੰਗ ਹੋਈ ਸੀ। ਇਸ ਤੋਂ ਇਲਾਵਾ ਕੁੱਟਮਾਰ ਦੌਰਾਨ ਜ਼ਖਮੀ ਹੋਏ ਪ੍ਰਵਾਸੀ ਮਜ਼ਦੂਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਫਿਲਹਾਲ ਉਹ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ, ਜਿਸ ਕਾਰਨ ਘਟਨਾ ਸਬੰਧੀ ਉਸ ਦਾ ਪੱਖ ਸਾਹਮਣੇ ਨਹੀਂ ਆ ਸਕਿਆ। ਇਸ ਸਬੰਧੀ ਐਸ.ਐਚ.ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪਿੰਡ ਟਿੱਬਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਇਸ ਟਕਰਾਅ, ਕੁੱਟਮਾਰ ਅਤੇ ਫਾਇਰਿੰਗ ਦੀ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਫਾਇਰਿੰਗ ਕਿਹੜੇ ਹਾਲਾਤਾਂ ਵਿੱਚ ਹੋਈ ਅਤੇ ਇਸ ਪੂਰੀ ਘਟਨਾ ਲਈ ਕੌਣ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ: ਖਾਤਿਆਂ 'ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ ਛੱਠ ਪੂਜਾ ਤੋਂ ਪਹਿਲਾਂ CM ਚੌਧਰੀ ਦਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
