ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

Friday, Apr 16, 2021 - 06:07 PM (IST)

ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

ਫਗਵਾੜਾ (ਹਰਜੋਤ)-ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਇਕ ਵਿਦਿਆਰਥਣ ਨੂੰ ਜ਼ਬਰੀ ਅਸ਼ਲੀਲ ਫ਼ਿਲਮ ਵਿਖਾਉਣ ਦੇ ਮਾਮਲੇ ਦਾ ਭੇਦ ਖੁੱਲ੍ਹਣ ’ਤੇ ਲੜਕੀ ਦੇ ਮਾਪਿਆਂ ਵੱਲੋਂ ਸਾਥੀਆਂ ਸਮੇਤ ਸਕੂਲ ਪੁੱਜ ਕੇ ਇਸ ਦਾ ਤਿੱਖਾ ਵਿਰੋਧ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਐੱਸ. ਐੱਚ. ਓ. ਸਿਟੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਕਤ ਅਧਿਆਪਕ ਨੂੰ ਹਿਰਾਸਤ ’ਚ ਲੈ ਲਿਆ। ਕੁੜੀ ਦੀ ਮਾਤਾ ਨੇ ਦੋਸ਼ ਲਗਾਇਆ ਕਿ ਸੋਮਵਾਰ ਨੂੰ ਉਨ੍ਹਾਂ ਦੀ ਕੁੜੀ ਸਕੂਲ ’ਚ ਅਧਿਆਪਕ ਕੋਲ ਟਿਊਸ਼ਨ ਪੜ੍ਹਨ ਆਈ ਸੀ, ਜਿੱਥੇ ਉਸ ਨੇ ਬਾਕੀ ਵਿਦਿਆਰਥੀਆਂ ਨੂੰ ਭੇਜ ਦਿੱਤਾ ਅਤੇ ਇਸ ਨੂੰ ਜ਼ਬਰੀ ਅਸ਼ਲੀਲ ਫ਼ਿਲਮ ਵਿਖਾਉਣ ਦੀ ਕੋਸ਼ਿਸ਼ ਕੀਤੀ। ਜਿਸ ਦੀ ਸੂਚਨਾ ਉਸ ਨੇ ਆਪਣੇ ਘਰ ਵਾਲਿਆਂ ਨੂੰ ਦੇ ਦਿੱਤੀ।

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਮਿਲੀ ਜਾਣਕਾਰੀ ਮੁਤਾਬਕ ਵਿਕਾਸ ਕੁਮਾਰ ਨਾਂ ਦਾ ਅਧਿਆਪਕ ਹਿਮਾਚਲ ਪ੍ਰਦੇਸ਼ ਦਾ ਵਸਨੀਕ ਹੈ ਅਤੇ ਇਕ ਪ੍ਰਾਈਵੇਟ ਸਕੂਲ ਫਗਵਾੜਾ ਵਿਖੇ ਬੱਚਿਆਂ ਨੁੰ ਪੜ੍ਹਾ ਰਿਹਾ ਸੀ। ਬਹੁਤ ਸਾਰੇ ਮਾਂਪੇ ਨਿੱਜੀ ਸਕੂਲ ਵਿਖੇ ਇਕੱਠੇ ਹੋ ਗਏ ਅਤੇ ਅਧਿਆਪਕ ਨਾਲ ਜੰਮ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਮੂੰਹ ਕਾਲਾ ਕਰ ਦਿੱਤਾ। ਕੁੜੀ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਇਹ ਅਧਿਆਪਕ ਸਕੂਲ ਵਿਚ ਪੜ੍ਹਾਉਣ ਦੇ ਬਹਾਨੇ ਲੜਕੀ ਨੂੰ ਅਸ਼ਲੀਲ ਫਿਲਮਾਂ ਵਿਖਾ ਰਿਹਾ ਸੀ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ, ਜਿਸ ਦੀ ਜਾਣਕਾਰੀ ਲੜਕੀ ਨੇ ਆਪਣੇ ਮਾਂਪਿਆਂ ਨੂੰ ਦਿੱਤੀ। 

PunjabKesari

ਜਦੋਂ ਸਾਰੇ ਮਾਮਲੇ ਬਾਰੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਤਾਂ ਸਕੂਲ ਪ੍ਰਿੰਸੀਪਲ ਕੁਸੁਮ ਨੇ ਦੱਸਿਆ ਕਿ ਬੇਟੀ ਚਾਹੇ ਕਿਸੇ ਦੀ ਵੀ ਹੋਵੇ ਉਸ ਦੀ ਹਿਫਾਜ਼ਤ ਸਾਡੀ ਜ਼ਿੰਮੇਵਾਰੀ ਬਣਦੀ ਹੈ ਅਸੀਂ ਤੁਰੰਤ ਅਧਿਆਪਕ ਨੂੰ ਸਕੂਲ ਵਿਚੋਂ ਕੱਢ ਦਿਤਾ ਹੈ।

ਇਹ ਵੀ ਪੜ੍ਹੋ : ਦਾਜ ’ਚ ਕਾਰ ਨਾ ਲਿਆਉਣ ’ਤੇ ਸਹੁਰਿਆਂ ਨੇ ਵਿਖਾਏ ਤੇਵਰ, ਗਰਭਵਤੀ ਨੂੰਹ ਨੂੰ ਕੀਤਾ ਹਾਲੋ-ਬੇਹਾਲ

PunjabKesari

ਉਥੇ ਹੀ ਪ੍ਰਿੰਸੀਪਲ ਨੂੰ ਜਦੋਂ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕੀਤੇ ਗਏ ਹਨ ਤਾਂ ਪ੍ਰਿੰਸੀਪਲ ਨੇ ਦੱਸਿਆ ਕਿ ਉਹ ਸਕੂਲ ਵਿਚ ਐਕਸਟਰਾ ਕਲਾਸ ਲਗਾਉਣ ਲਈ ਆਈ ਸੀ। ਮੌਕੇ ਉਤੇ ਪੁੱਜੇ ਐੱਸ. ਐੱਚ. ੳ. ਨਵਦੀਪ ਸਿੰਘ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਅਧਿਆਪਕ ਨੂੰ ਥਾਣਾ ਸਿਟੀ ਲੈ ਗਏ, ਜਿੱਥੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

shivani attri

Content Editor

Related News