ਟਰੱਕ ਦੀ ਟੱਕਰ ਨਾਲ 5 ਵਾਰ ਪਲਟਿਆ ਜੁਗਾੜੂ ਵਾਹਨ, ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਦਰਦਨਾਕ ਮੌਤ

Wednesday, Oct 21, 2020 - 09:45 AM (IST)

ਟਰੱਕ ਦੀ ਟੱਕਰ ਨਾਲ 5 ਵਾਰ ਪਲਟਿਆ ਜੁਗਾੜੂ ਵਾਹਨ, ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਦਰਦਨਾਕ ਮੌਤ

ਕਪੂਰਥਲਾ : ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐੱਫ਼. ਨੇੜੇ ਵਾਪਰੇ ਦਰਦਨਾਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਢਾਈ ਸਾਲਾਂ ਬੱਚੀ ਨਾਲ ਦਰਿੰਦਗੀ, ਜ਼ਬਰ-ਜ਼ਿਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ

ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਸ਼ਾਮ ਆਲੂਆਂ ਨਾਲ ਭਰੇ ਟਰੱਕ ਨੇ ਜੁਗਾੜੂ ਵਾਹਨ ਨੂੰ ਟੱਕਰ ਮਾਪ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਜੁਗਾੜੂ ਵਾਹਨ 4-5 ਪਲਟੀਆਂ ਖਾ ਗਿਆ, ਜਿਸ ਕਾਰਨ ਉਸ 'ਚ ਸਵਾਰ 6  ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀ ਤਿੰਨੋਂ ਬੱਚੇ ਹਨ, ਜਿਨ੍ਹਾਂ ਦੀ ਉਮਰ 8 ਤੋਂ 10 ਸਾਲ ਹੈ। ਮਰਨ ਵਾਲਿਆਂ 'ਚ ਤਿੰਨ ਲੋਕਾਂ ਇਕੋ ਪਰਿਵਾਰ ਦੇ ਸਨ ਜਦਕਿ ਦੋ ਮਾਂ-ਧੀ ਸਨ। 

ਇਹ ਵੀ ਪੜ੍ਹੋ : ਖ਼ੁਦਕੁਸ਼ੀ ਮਾਮਲੇ 'ਚ ਸਬ-ਇੰਸਪੈਕਟਰ ਬੀਬੀ ਬਰਖ਼ਾਸਤ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ


author

Baljeet Kaur

Content Editor

Related News