ਸੁਪਰੀਮ ਕੋਰਟ ਵੱਲੋਂ ਲਾਗੂ ਸਖ਼ਤ ਕਾਨੂਨਾਂ ਦੇ ਬਾਵਜੂਦ ਵੀ ਘੱਟ ਨਹੀਂ ਰਹੀਆਂ ਲੜਕੀਆਂ ਨਾਲ ਛੇੜਛਾੜ ਦੀਆਂ ਘਟਨਾਵਾਂ

01/20/2019 12:55:25 PM

ਕਪੂਰਥਲਾ (ਭੂਸ਼ਣ)-ਸਾਲ 2013 ’ਚ ਨਵੀਂ ਦਿੱਲੀ ’ਚ ਖੌਫਨਾਕ ਦਾਮਿਨੀ ਕਾਂਡ ਦੇ ਬਾਅਦ ਹਰਕਤ ’ਚ ਆਏ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਲੜਕੀਆ ਦੇ ਨਾਲ ਹੋਣ ਵਾਲੀਆਂ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਾਗੂ ਕੀਤੇ ਗਏ ਸਖ਼ਤ ਕਾਨੂੰਨ ਦੇ ਬਾਵਜੂਦ ਵੀ ਜਿਥੇ ਸਕੂਲਾਂ, ਕਾਲਜ ਜਾਣ ਵਾਲੀਆਂ ਲੜਕੀਆਂ ਨਾਲ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀ ਜਾਣ ਵਾਲੀ ਛੇੜਛਾੜ ਦਾ ਸ਼ਿਕਾਰ ਹੋ ਰਹੀਆਂ ਹਨ। ਉਥੇ ਹੀ ਸਰਕਾਰ ਵਲੋਂ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਟੋਲ ਫ੍ਰੀ ਨੰਬਰਾਂ ’ਤੇ ਕਈ ਵਾਰ ਬਦਨਾਮੀ ਦੇ ਡਰ ਨਾਲ ਲੋਕ ਸ਼ਿਕਾਇਤ ਨਹੀਂ ਕਰਦੇ। ਜਿਸ ਕਾਰਨ ਛੇੜਛਾੜ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦੀਆਂ ’ਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਮਾਰਕਫੈੱਡ ਖੇਤਰ ਵਿਚ ਆਪਣੀ ਲੜਕੀ ਨਾਲ ਹੋਈ ਛੇੜਛਾੜ ਦੀ ਘਟਨਾ ਨਾਲ ਦੁਖੀ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੇ ਪੂਰੇ ਖੇਤਰ ਵਿਚ ਸਨਸਨੀ ਫੈਲਾ ਦਿੱਤੀ ਹੈ। ਗੌਰਤਲਬ ਹੈ ਕਿ ਦਾਮਿਨੀ ਕਾਂਡ ਤੋਂ ਬਾਅਦ ਦੇਸ਼ ਭਰ ’ਚ ਛੇੜਛਾੜ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਏ ਗਏ ਸਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਲਾਉਣ ਦੇ ਹੁਕਮ ਦਿੱਤੇ ਗਏ ਸਨ। ਜਿਸ ਨੂੰ ਲੈ ਕੇ ਪੰਜਾਬ ਭਰ ਦੇ ਸਾਰੇ ਜ਼ਿਲਿਆਂ ’ਚ ਪੁਲਸ ਨੇ ਟੋਲ ਫ੍ਰੀ ਨੰਬਰ ਵੀ ਜਾਰੀ ਕੀਤੇ ਹਨ। ਜਿਸ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਭਾਵੇਂ ਵੱਖ-ਵੱਖ ਥਾਣਾ ਖੇਤਰਾਂ ਦੀ ਪੁਲਸ ਵੱਡੀ ਗਿਣਤੀ ’ਚ ਸਮਾਜ ਵਿਰੋਧੀ ਅਨਸਰਾਂ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਭੇਜ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜੇਕਰ ਕਪੂਰਥਲਾ ਸ਼ਹਿਰ ਸਣੇ ਆਸਪਾਸ ਦੇ ਖੇਤਰ ’ਚ ਚੱਲ ਰਹੇ ਸਕੂਲਾਂ ਤੇ ਕਾਲਜਾਂ ’ਚ ਨਜ਼ਰ ਮਾਰੀ ਜਾਵੇ ਤਾਂ ਸਕੂਲਾਂ ਅਤੇ ਕਾਲਜਾਂ ਦੀ ਛੁੱਟੀ ਦੌਰਾਨ ਵੱਡੀ ਗਿਣਤੀ ’ਚ ਅਜਿਹੇ ਗੁੰਡਾ ਅਨਸਰਾਂ ਨੂੰ ਦੋ ਪਹੀਆ ਵਾਹਨਾਂ ਤੇ ਸ਼ੱਕੀ ਹਾਲਾਤ ’ਚ ਵੇਖਿਆ ਜਾ ਸਕਦਾ ਹੈ । ਜਿਨ੍ਹਾਂ ਦਾ ਪੜ੍ਹਾਈ ਨਾਲ ਕੋਈ ਲੈਣਾ ਦੇਣਾ ਨਹੀਂ ਹੁੰਦਾ। ਉਨ੍ਹਾਂ ਦਾ ਮਕਸਦ ਤਾਂ ਸਕੂਲੀ ਅਤੇ ਕਾਲਜ ਦੀਆਂ ਲੜਕੀਆਂ ਨਾਲ ਛੇੜਛਾੜ ਕਰਨਾ ਅਤੇ ਉਨ੍ਹਾਂ ਦਾ ਪਿੱਛਾ ਕਰਨਾ ਹੁੰਦਾ ਹੈ। ਅਪਰਾਧਿਕ ਅਕਸ ਦੇ ਅਜਿਹੇ ਅਨਸਰਾਂ ਖਿਲਾਫ ਜ਼ਿਆਦਾਤਰ ਪਰਿਵਾਰਾਂ ਦੇ ਲੋਕ ਬਦਨਾਮੀ ਦੇ ਡਰ ਨਾਲ ਪੁਲਸ ਸਾਹਮਣੇ ਸ਼ਿਕਾਇਤ ਨਹੀਂ ਕਰਦੇ। ਜਿਸ ਕਾਰਨ ਹੀ ਸਖ਼ਤ ਕਾਨੂੰਨ ਲਾਗੂ ਹੋਣ ਦੇ ਬਾਵਜੂਦ ਛੇੜਛਾੜ ਦੀਆਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀ ਲੈ ਰਹੀਆਂ ਹਨ। ਉਥੇ ਹੀ ਸਕੂਲਾਂ ਤੇ ਕਾਲਜਾਂ ਦੀ ਵੀ ਛੁੱਟੀ ਦੌਰਾਨ ਪੁਲਸ ਗਸ਼ਤ ’ਚ ਕਮੀ ਕਾਰਨ ਵੀ ਅਜਿਹੇ ਅਨਸਰਾਂ ਦੇ ਹੌਸਲੇ ਬੁਲੰਦਆਂ ’ਤੇ ਪੁੱਜਦੇ ਹਨ। ਜਿਸ ਕਾਰਨ ਹੀ ਵੱਡੀ ਗਿਣਤੀ ’ਚ ਮਾਸੂਮ ਲੜਕੀਆਂ ਛੇੜਛਾੜ ਦਾ ਸ਼ਿਕਾਰ ਹੋ ਰਹੀਆਂ ਹਨ। ਕੋਟ ਲੜਕੀਆਂ ਨਾਲ ਛੇੜਛਾੜ ਦੀਆਂ ਮਿਲੀਆਂ ਸ਼ਿਕਾਇਤਾਂ ਨੂੰ ਲੈ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਅਜਿਹੇ ਮਾਮਲਿਆਂ ’ਚ ਆਈ ਕਿਸੇ ਵੀ ਸ਼ਿਕਾਇਤ ’ਤੇ ਗੈਰ-ਜ਼ਮਾਨਤੀ ਧਾਰਾ ਲਾ ਕੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਂਦਾ ਹੈ। -ਸਤਿੰਦਰ ਸਿੰਘ, ਐੱਸ.ਐੱਸ.ਪੀ. ।

Related News