ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਕਾਰ ਪਾਰਕਿੰਗ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

01/22/2019 10:51:26 AM

ਕਪੂਰਥਲਾ (ਧੀਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅੰਮ੍ਰਿਤਸਰ ਵਾਲਿਆਂ ਦੀ ਸੰਗਤ ਵੱਲੋਂ ਕਾਰ ਪਾਰਕਿੰਗ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਸੁਰਜੀਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਸੰਗਤ ਦੇ ਸਹਿਯੋਗ ਨਾਲ ਇਹ ਕੰਮ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅੰਮ੍ਰਿਤਸਰ ਵਾਲੇ ਦੀ ਅਗਵਾਈ ਹੇਠ ਕਾਰ ਪਾਰਕਿੰਗ ਦੀ ਤੀਜੀ ਮੰਜ਼ਿਲ ਦੇ ਲੈਂਟਰ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਂਘ, ਜਗਜੀਤ ਸਿੰਘ, ਬਾਬਾ ਸਤਨਾਮ ਸਿੰਘ, ਸੰਤ ਬਾਬਾ ਲੀਡਰ ਸਿੰਘ, ਜਰਨੈਲ ਸਿੰਘ ਮੈਨੇਜਰ ਸ੍ਰੀ ਬੇਰ ਸਾਹਿਬ, ਦਿਲਬਾਗ ਸਿੰਘ ਗਿੱਲ, ਗੁਰਨਾਮ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਆਤਮਾ ਸਿੰਘ, ਬਾਬਾ ਰਾਣਾ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਕਰਨ ਸਿੰਘ, ਬਾਬਾ ਆਤਮਾ ਸਿੰਘ, ਬਾਬਾ ਭਗਵਾਨ ਸਿੰਘ ਆਦਿ ਹਾਜ਼ਰ ਸਨ।

Related News