ਨਛੱਤਰ ਚੰਦੀ ਲੋਕ ਇਨਸਾਫ ਪਾਰਟੀ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਨਿਯੁਕਤ

Saturday, Feb 02, 2019 - 09:34 AM (IST)

ਨਛੱਤਰ ਚੰਦੀ ਲੋਕ ਇਨਸਾਫ ਪਾਰਟੀ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਨਿਯੁਕਤ
ਕਪੂਰਥਲਾ (ਸੋਢੀ)-ਲੋਕ ਇਨਸਾਫ ਪਾਰਟੀ ਪੰਜਾਬ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦਾ ਵਿਸਥਾਰ ਕਰਦੇ ਹੋਏ ਨਛੱਤਰ ਸਿੰਘ ਚੰਦੀ ਲੋਕ ਇਨਸਾਫ ਪਾਰਟੀ (ਕਿਸਾਨ ਵਿੰਗ) ਜ਼ਿਲਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਮੇਂ ਉਨ੍ਹਾਂ ਨਾਲ ਲੋਕ ਇਨਸਾਫ ਪਾਰਟੀ ਜ਼ਿਲਾ ਕਪੂਰਥਲਾ ਦੇ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਤੇ ਸੁਖਦੇਵ ਸਿੰਘ ਚੱਕਾਂ ਕੌਮੀ ਪ੍ਰਧਾਨ ਕਿਸਾਨ ਵਿੰਗ ਵੀ ਨਾਲ ਸਨ। ਨਛੱਤਰ ਸਿੰਘ ਚੰਦੀ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਲੋਕ ਇਨਸਾਫ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਈਮਾਨਦਾਰੀ ਨਾਲ ਕੰਮ ਕਰਨਗੇ। ਇਸ ਨਿਯੁਕਤੀ ਦਾ ਜੰਗ ਬਹਾਦਰ ਸਿੰਘ, ਕੁਲਵੰਤ ਸਿੰਘ ਨੂਰੋਵਾਲ, ਰਾਜਿੰਦਰ ਸਿੰਘ, ਅਮਨਦੀਪ ਸਹੋਤਾ, ਵਿਜੇ ਕੁਮਾਰ, ਗੁਰਚਰਨ ਸਿੰਘ ਆਦਿ ਨੇ ਸਵਾਗਤ ਕੀਤਾ ਹੈ।

Related News