ਪੰਜਾਬ ਦੇ ਦਰਿਆਵਾਂ ’ਚ ਪੈ ਰਹੇ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਨੂੰ ਰੋਕਿਆ ਜਾਵੇ : ਸੰਤ ਸੇਵਾ ਸਿੰਘ

02/16/2019 4:09:32 AM

ਕਪੂਰਥਲਾ (ਸੋਢੀ)-ਪੰਜਾਬ ਦਰਿਆਵਾਂ ਵਿਚ ਪੈ ਰਹੇ ਫੈਕਟਰੀਆਂ ਆਦਿ ਦੇ ਗੰਦੇ ਪਾਣੀ ਨੂੰ ਰੋਕਿਆ ਜਾਵੇ ਤਾਂ ਜੋ ਜਨਤਾ ਨੂੰ ਹੋ ਰਹੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਇਹ ਵਿਚਾਰ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਮੈਂਬਰ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਨੇ ਸਤਲੁਜ ਦਰਿਆ ਵਿਚ ਪੈ ਰਹੈ ਫੈਕਟਰੀਆਂ ਦੇ ਗੰਦੇ ਪਾਣੀ ਤੇ ਹੋਰ ਜ਼ਹਿਰਾਂ ਘੋਲਣ ਵਾਲੇ ਸਰੋਤਾਂ ਦਾ ਨਿਰੀਖਣ ਕਰਨ ਲਈ ਦੌਰਾ ਕਰਨ ਉਪਰੰਤ ਪ੍ਰਗਟਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਦਰਿਆਵਾਂ ’ਚ ਫੈਕਟਰੀਆਂ ਦੇ ਪੈ ਰਹੇ ਗੰਦੇ ਪਾਣੀ ਨੂੰ ਨਾ ਰੋਕਿਆ ਗਿਆ ਤਾਂ ਕਈ ਪ੍ਰਕਾਰ ਦੀਆਂ ਬੀਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਫੈਕਟਰੀਆਂ ਦਾ ਗੰਦਾ ਪਾਣੀ ਜੋ ਦਰਿਆਵਾ ’ਚ ਪੈ ਰਿਹਾ, ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜਲਦੀ ਹੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਬਾਬਾ ਸੁਖਜੀਤ ਸਿੰਘ ਸੀਚੇਵਾਲ, ਗਿਆਨੀ ਕੇਵਲ ਸਿੰਘ, ਸਾਬਕਾ ਜਥੇ. ਤਖਤ ਸ੍ਰੀ ਦਮਦਮਾ ਸਾਹਿਬ, ਗੁਰਪ੍ਰੀਤ ਸਿੰਘ ਚੰਦਬਾਜਾ, ਨਾਇਬ ਸਾਹੀ ਇਮਾਮ ਮੁਹੰਮਦ ਉਸਮਾਨ ਲੁਧਿਆਣਾ, ਐਡ. ਜਸਵਿੰਦਰ ਸਿੰਘ, ਭਾਈ ਪਰਮਪਾਲ ਸਿੰਘ, ਡਾ. ਪਿਆਰਾ ਲਾਲ, ਡਾ. ਅਮਰ ਸਿੰਘ ਆਜ਼ਾਦ, ਵੀਰ ਗੁਰਮੀਤ ਸਿੰਘ ਗੋਲੇਵਾਲਾ, ਚਰਨਜੀਤ ਸਿੰਘ ਸੁੱਖਣਵਾਲਾ, ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਡਾ. ਮਨਜੀਤ ਸਿੰਘ, ਹਰਦਿਆਲ ਸਿੰਘ, ਜਸਕੀਰਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਮੱਘਰ ਸਿੰਘ, ਮੇਜਰ ਸਿੰਘ, ਪ੍ਰੀਤਮ ਸਿੰਘ, ਡਾ. ਅਮਨਦੀਪ ਸਿੰਘ ਬੈਂਸ, ਨਵਜੋਧ ਸਿੰਘ, ਗੁਰ ਸ਼ਬਦ ਨਾਦ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।