ਮੋਬਾਇਲ ਖੋਹ ਕੇ ਭੱਜਣ ਵਾਲੇ ਕਾਬੂ

02/16/2019 4:10:31 AM

ਕਪੂਰਥਲਾ (ਸਤਨਾਮ)-ਪੁਲਸ ਨੇ ਮੋਬਾਇਲ ਖੋਹ ਕੇ ਭੱਜਣ ਵਾਲੇ ਲੁਟੇਰਿਆਂ ਨੂੰ ਨਾਕੇ ਦੌਰਾਨ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਜੀਤ ਕੁਮਾਰ ਪੁੱਤਰ ਮਨੋਜ ਮਹਿਤਾ ਨੇ ਦੱਸਿਆ ਕੇ ਬੀਤੇ ਦਿਨੀਂ ਉਹ ਆਪਣੇ ਕੰਮ ਤੋਂ ਛੁੱਟੀ ਕਰ ਕੇ ਘਰ ਪਰਤ ਰਿਹਾ ਸੀ ਤੇ ਜਦੋਂ ਉਹ ਨਡਾਲਾ ਦੇ ਬਿਜਲੀ ਘਰ ਦੇ ਨਜ਼ਦੀਕ ਪਹੁੰਚਿਆਂ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਦਾ ਮੋਬਾਇਲ ਖੋ ਕੇ ਫਰਾਰ ਹੋ ਗਏ। ਇਸ ਦੌਰਾਨ ਉਸ ਨੇ ਦੋਨਾਂ ਲੁਟੇਰਿਆਂ ਨੂੰ ਪਛਾਣ ਤੋਂ ਇਲਾਵਾ ਉਨ੍ਹਾਂ ਦੇ ਮੋਟਰਸਾਈਕਲ ਦਾ ਨੰਬਰ ਵੀ ਨੋਟ ਕਰ ਲਿਆ ਸੀ। ਜਿਸ ਸਬੰਧੀ ਉਸਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਸਰਕਾਰੀ ਸਕੂਲ ਨੇੜੇ ਨਾਕਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਸੋਨੀ ਤੇ ਸੁਖਜਿੰਦਰ ਸਿੰਘ ਸੁੱਖੀ ਪੁੱਤਰ ਭੁੱਲਾ ਸਿੰਘ ਵਾਸੀ ਇਬਰਾਹੀਮਵਾਲ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।