ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐੱਫ. ਦੇ ਅਹੁਦੇਦਾਰਾਂ ਦੀ ਮੀਟਿੰਗ

02/16/2019 4:10:43 AM

ਕਪੂਰਥਲਾ (ਮੱਲ੍ਹੀ)-ਸ੍ਰੀ ਗਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਕਰਾਉਣ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜਿ.) ਰੇਲ ਕੋਚ ਫੈਕਟਰੀ ਦੇ ਸਮੂਹ ਅਹੁਦੇਦਾਰਾਂ ਤੇ ਸੇਵਾਦਾਰਾਂ ਦੀ ਇਕ ਸਾਂਝੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਮੱਲ, ਉਪ ਪ੍ਰਧਾਨ ਕਸ਼ਮੀਰ ਸਿੰਘ ਤੇ ਸੀਨੀ. ਉਪ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਫਰਵਰੀ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 18 ਫਰਵਰੀ ਨੂੰ ਸਵੇਰੇ 7 ਵਜੇ ਪਾਏ ਜਾਣਗੇ। 19 ਫਰਵਰੀ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਜਿਸ ’ਚ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ, ਭਾਈ ਸਿਮਰਪ੍ਰੀਤ ਸਿੰਘ ਤਖਤ ਸ੍ਰੀ ਆਨੰਦਪੁਰ ਸਾਹਿਬ, ਗਿਆਨੀ ਹਰਜਿੰਦਰ ਸਿੰਘ ਫਖਰ, ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋ ਮਾਜਰੇ ਵਾਲੇ, ਸੰਤ ਨਿਰਮਲ ਸਿੰਘ ਜਨਰਲ ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸਿਟੀ ਪੰਜਾਬ ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਮੌਕੇ ਮਨਜੀਤ ਸਿੰਘ, ਨਰੇਸ਼ ਕੁਮਾਰ, ਕੁਲਵਿੰਦਰ ਸਿੰਘ, ਗੁਰਮੁਖ ਦਾਸ, ਝਿਰਮਲ ਸਿੰਘ, ਬਹਾਦਰ ਸਿੰਘ, ਰਾਮ ਸ਼ਰਨ, ਜਸਵੰਤ ਸਿੰਘ, ਜੋਗਿੰਦਰਪਾਲ, ਹਰਜੀਤ ਸਿੰਘ, ਤਰਸੇਮ ਸਿੰਘ, ਦਲਜੀਤ ਸਿੰਘ, ਸਤਪਾਲ ਗੁਰਦਾਸਪੁਰ, ਸੰਤੋਖ ਸਿੰਘ ਬੱਧਣ, ਮਹਿੰਦਰਪਾਲ, ਰਾਜਿੰਦਰ ਸਿੰਘ, ਮਦਨ ਲਾਲ, ਲਖਵੀਰ ਚੰਦ, ਪਰਨੀਸ਼ ਕੁਮਾਰ ਆਦਿ ਹਾਜ਼ਰ ਸਨ।