ਤਹਿਸੀਲ ਫਗਵਾਡ਼ਾ ਦੇ ਵਿੱਦਿਅਕ ਅਦਾਰਿਆਂ ’ਚ ਅੱਜ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

02/18/2019 4:36:49 AM

ਕਪੂਰਥਲਾ (ਹਰਜੋਤ)-ਵਧੀਕ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਰਾਹੁਲ ਚਾਬਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਵਸ ਸਬੰਧੀ 18 ਫਰਵਰੀ ਨੂੰ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦਿਆਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਹਿਸੀਲ ਫਗਵਾੜਾ ਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਗੈਰ ਸਰਕਾਰੀ ਵਿੱîਦਿਅਕ ਅਦਾਰਿਆਂ ’ਚ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ (ਭਾਵ ਦੁਪਹਿਰ 12 ਵਜੇ ਤੋਂ) ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਵਸ 19 ਫਰਵਰੀ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ’ਚ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਪੰਜਾਬ (ਰਜਿ.), ਜੀ. ਟੀ. ਰੋਡ, ਚੱਕ ਹਕੀਮ, ਫਗਵਾੜਾ ਵੱਲੋਂ ਫਗਵਾੜਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਸ਼ੋਭਾ ਯਾਤਰਾ ਵਿਚ ਧਾਰਮਿਕ ਜਥੇਬੰਦੀਆਂ, ਸੰਗਤਾਂ ਦੇ ਨਾਲ-ਨਾਲ ਸਕੂਲਾਂ ਦੇ ਬੱਚੇ ਵੀ ਭਾਗ ਲੈ ਰਹੇ ਹਨ।

Related News