ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
Thursday, Mar 07, 2019 - 10:06 AM (IST)

ਕਪੂਰਥਲਾ (ਧੀਰ)-ਅਕਾਲ ਗਰੁੱਪ ਆਫ ਇੰਸਟੀਚਿਊਸ਼ਨ ’ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਸਮੇਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਅਕਾਲ ਅਕੈਡਮੀ ਇੰਟਰਨੈਸ਼ਨਲ, ਅਕਾਲ ਗਲੈਕਸੀ ਕਾਨਵੈਂਟ ਤੇ ਅਕਾਲ ਗਲੈਕਸੀ ਕਾਨਵੈਂਟ (ਲੋਹੀਆਂ ਖਾਸ) ਸਕੂਲਾਂ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਐੱਮ. ਡੀ. ਸੁਖਦੇਵ ਸਿੰਘ ਜੱਜ ਤੇ ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ ਨੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਅਕਾਲ ਅਕੈਡਮੀ ਤੇ ਅਕਾਲ ਗਲੈਕਸੀ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪ੍ਰਿੰਸੀਪਲ ਗਗਨਦੀਪ ਕੌਰ ਤੇ ਦੋਵਾਂ ਸਕੂਲਾਂ ਦਾ ਸਮੂਹ ਸਟਾਫ ਹਾਜ਼ਰ ਸੀ।