ਟਾਂਡਾ ਰੈਲੀ ਲਈ ਯੂਥ ਅਕਾਲੀ ਦਲ ’ਚ ਭਾਰੀ ਉਤਸ਼ਾਹ : ਖੁਰਾਣਾ
Thursday, Mar 07, 2019 - 10:07 AM (IST)

ਕਪੂਰਥਲਾ (ਹਰਜੋਤ)-ਲੋਕ ਸਭਾ ਚੋਣਾਂ ਨੂੰ ਲੈ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਯੂਥ ਅਕਾਲੀ ਦਲ ਵੱਲੋਂ ਇਕ ਵਿਸ਼ਾਲ ਰੈਲੀ 8 ਮਾਰਚ ਨੂੰ ਟਾਂਡਾ ਵਿਚ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਯੂਥ ਅਕਾਲੀ ਦਲ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਕਤ ਰੈਲੀ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦੇ ਕਪੂਰਥਲਾ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੈਲੀ ਨੂੰ ਲੈ ਯੂਥ ਆਗੂਆਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਹੈ। ਜ਼ਿਲਾ ਕਪੂਰਥਲਾ ਤੋਂ ਵੱਡੀ ਗਿਣਤੀ ਯੂਥ ਆਗੂ ’ਚ ਉਨ੍ਹਾਂ ਦੀ ਅਗਵਾਈ ’ਚ ਜਾਣਗੇ। ਉਨ੍ਹਾਂ ਨੇ ਕਿਹਾ ਕਿ ਰੈਲੀ ਵਿਚ ਗਠਬੰਧਨ ਉਮੀਦਵਾਰ ਦੀ ਜਿੱਤ ਲਈ ਨੌਜਵਾਨ ਨੂੰ ਤਿਆਰ-ਬਰ- ਤਿਆਰ ਰਹਿਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਵਾਰੇ ਲੋਕਾਂ ਤਕ ਪਹੁੰਚ ਕਰਨ ਲਈ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋ ਸਾਲ ਦੇ ਕੁਸ਼ਾਸਨ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰ ਕੇ ਲੋਕ ਕਾਂਗਰਸ ਦੀ ਝੂਠੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ।