ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਵੰਡੇ
Saturday, Mar 09, 2019 - 10:06 AM (IST)

ਕਪੂਰਥਲਾ (ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮਾਈ ਭਾਗੋ ਸਕੀਮ ਤਹਿਤ 11ਵੀਂ ਤੇ 12ਵੀਂ ਜਮਾਤ ਦੀਆਂ 109 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਜਿਸ ’ਚ ਪਿੰਡ ਲੱਖਣ ਕੇ ਪੱਡਾ ਅਤੇ ਨੂਰਪੁਰ ਲੁਬਾਣਾ ਦੇ ਸਰਕਾਰੀ ਸਕੂਲ ਵੀ ਸ਼ਾਮਲ ਸਨ। ਇਸ ਮੌਕੇ ਮੁੱਖ ਮਹਿਮਾਨ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਮਨਦਿੰਰਜੀਤ ਸਿੰਘ ਮਨੀ ਔਜਲਾ ਨੇ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਦਿਆਂ ਕਿਹਾ ਕਿ ਔਰਤਾਂ ਦਾ ਅਜੋਕੇ ਸਮੇਂ ’ਚ ਸਮਾਜ ਦੇ ਹਰ ਖੇਤਰ ਵਿਚ ਅਹਿਮ ਯੋਗਦਾਨ ਹੈ। ਧੀਆਂ ਨੂੰ ਵਿੱਦਿਆ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਮੇਂ ਕਾਂਗਰਸੀ ਆਗੂ ਦਲਜੀਤ ਸਿੰਘ ਨਡਾਲਾ ਤੇ ਬਲਾਕ ਸੰਮਤੀ ਮੈਂਬਰ ਢਿਲਵਾਂ ਗੁਰਪ੍ਰੀਤ ਸਿੰਘ ਪੱਡਾ ਨੇ ਵੀ ਆਪਣੇ ਵਿਚਾਰ ਰੱਖੇ। ਮੰਚ ਦਾ ਸੰਚਾਲਨ ਲੈਕਚਰਾਰ ਇੰਦਰਜੀਤ ਸਿੰਘ ਪੱਡਾ ਨੇ ਕੀਤਾ। ਪ੍ਰਿੰਸੀਪਲ ਆਸ਼ਾ ਰਾਣੀ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੀ. ਐੱਸ. ਐੱਸ. ਗੁਰਸ਼ਰਨ ਸਿੰਘ, ਮਨਪ੍ਰੀਤ ਸਿੰਘ, ਵਿਨੋਦ ਸ਼ਰਮਾ, ਸਿਆਸੀ ਸਕੱਤਰ ਸਿਕੰਦਰ ਸਿੰਘ ਵਿਰਾਣਾ, ਜਸਕਰਨ ਸਿੰਘ ਚੱਠਾ, ਸਰਪੰਚ ਲਖਵਿੰਦਰ ਸਿੰਘ ਹਮੀਰਾ, ਤੇਜਾ ਸਿੰਘ, ਸਰਪੰਚ ਸਤਨਾਮ ਸਿੰਘ ਚੀਮਾ, ਦਲਬੀਰ ਸਿੰਘ ਚੀਮਾ, ਸੁਖਜਿੰਦਰ ਕੌਰ, ਰਜਿੰਦਰ ਸਿੰਘ, ਮਾ. ਬਲਦੇਵ ਰਾਜ, ਬਲਾਕਾ ਸਿੰਘ, ਪ੍ਰਿੰਸੀਪਲ ਪੁਨੀਤ ਪੁਰੀ, ਬਲਜਿੰਦਰ ਸਿੰਘ, ਜਸਪਾਲ ਸਿੰਘ, ਕੁਲਜੀਤ ਸਿੰਘ ਬੱਲ, ਜਗਦੀਸ਼ ਸਿੰਘ, ਮਹਿੰਦਰ ਸਿੰਘ, ਗੁਰਨਾਮ ਸਿੰਘ, ਰਾਜਵਿੰਦਰ ਸਿੰਘ ਚੀਮਾ, ਬਲਬੀਰ ਸਿੰਘ ਚੀਮਾ ਸਰਪੰਚ ਦਮੂਲੀਆ ਅਤੇ ਹੋਰ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ।