ਇੰਸਪੈਕਟਰ ਦਿਲਬਾਗ ਸਿੰਘ ਨੇ ਅਹੁਦਾ ਸੰਭਾਲਿਆ
Wednesday, Mar 20, 2019 - 03:36 AM (IST)
ਕਪੂਰਥਲਾ (ਹਰਜੋਤ)-ਇੱਥੋਂ ਦੇ ਪੁਲਸ ਸਾਂਝ ਕੇਂਦਰ ਦੇ ਨਵੇਂ ਆਏ ਇੰਸਪੈਕਟਰ ਦਿਲਬਾਗ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲ ਉਪਰੰਤ ਇੰਸ. ਦਿਲਬਾਗ ਸਿੰਘ ਨੇ ਪੁਲਸ ਸ਼ਿਕਾਇਤ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਾਂਝ ਕੇਂਦਰ ਨਾਲ ਸਬੰਧਿਤ ਕੋਈ ਵੀ ਲਟਕਿਆ ਮਾਮਲਾ ਹੋਵੇ ਤਾਂ ਤੁਰੰਤ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਕੰਮ ’ਚ ਉਹ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕਰਨਗੇ ਅਤੇ ਲੋਕਾਂ ਨੂੰ ਵਧੀਆਂ ਸੇਵਾਵਾ ਦੇਣ ਲਈ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ’ਚ 43 ਸਹੂਲਤਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ।