ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ’ਚ ਵੀ ਹਿੱਸਾ ਲੈਣਾ ਚਾਹੀਦੈ : ਪੱਡਾ

Wednesday, Mar 20, 2019 - 03:37 AM (IST)

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ’ਚ ਵੀ ਹਿੱਸਾ ਲੈਣਾ ਚਾਹੀਦੈ : ਪੱਡਾ
ਕਪੂਰਥਲਾ (ਧੰਜੂ)-ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ’ਚ ਵੀ ਹਿੱਸਾ ਲੈਣਾ ਚਾਹੀਦਾ ਹੈ। ਇਹ ਸ਼ਬਦ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਤਲਵੰਡੀ ਚੌਧਰੀਆਂ ਵਿਖੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਪੱਡਾ ਨੇ ਜਲੰਧਰ ਵਿਖੇ ਤਕਨੀਕੀ ਸਿੱਖਿਆ ਅਤੇ ਉਦਗੋਗਿਕ ਸਿਖਲਾਈ ਵਿਭਾਗ ਪੰਜਾਬ ਪਿਟਸਾ ਵੱਲੋਂ 2018-19 ਟੂਰਨਾਮੈਂਟ ਅਤੇ ਸਭਿਆਚਾਰਕ ਪ੍ਰੋਗਰਾਮ ’ਚ ਕਰਵਾਏ ਮੁਕਾਬਲੇ ਦੌਰਾਨ ਚੰਗੀਆਂ ਪੁਜੀਸ਼ਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਦੌਰਾਨ ਖੇਡਾਂ ਦੇ ਇੰਨਚਾਰਜ ਗੁਰਪ੍ਰੀਤ ਸਿੰਘ ਨੇ ਸਿੱਖਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਪੱਡਾ, ਵਿਪਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦਿਬਾਗ ਸਿੰਘ, ਕੁਲਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Related News