ਪਾਣੀ ਦੀ ਬਰਬਾਦੀ ਨੂੰ ਰੋਕਣਾ ਸਾਡਾ ਮੁਢਲਾ ਫ਼ਰਜ਼ : ਗੁਰਬਚਨ ਸਿੰਘ

Saturday, Mar 23, 2019 - 04:28 AM (IST)

ਪਾਣੀ ਦੀ ਬਰਬਾਦੀ ਨੂੰ ਰੋਕਣਾ ਸਾਡਾ ਮੁਢਲਾ ਫ਼ਰਜ਼ : ਗੁਰਬਚਨ ਸਿੰਘ
ਕਪੂਰਥਲਾ (ਗੁਰਵਿੰਦਰ ਕੌਰ)-ਆਈ. ਟੀ. ਸੀ. ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਵਿਸ਼ਵ ਜਲ ਦਿਵਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਦੇ ਇੰਚਾਰਜ ਏ. ਐੱਸ. ਆਈ. ਗੁਰਬਚਨ ਸਿੰਘ ਨੇ ਪਾਣੀ ਦੀ ਮਹੱਤਤਾ ਬਾਰੇ ਦੱਸਦਿਆਂ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਵਿਸ਼ਵ ਦਾ ਸਭ ਤੋਂ ਵੱਡਾ ਸੰਕਟ ਆ ਰਿਹਾ ਹੈ, ਇਸ ਲਈ ਸਾਰਿਆਂ ਨੂੰ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ, ਪਸ਼ੂ-ਪੰਛੀਆਂ, ਬਨਸਪਤੀ ਵਿਚ ਜੀਵਨ ਧਡ਼ਕਦਾ ਰੱਖਣ ਲਈ ਪਾਣੀ ਅਤੀ ਜ਼ਰੂਰੀ ਹੈ ਤੇ ਗੁਰੂ ਸਾਹਿਬਾਨ ਨੇ ਵੀ ਸਾਨੂੰ ਇਹੀ ਸੰਦੇਸ਼ ਦਿੱਤਾ ਹੈ ਪਰ ਮਨੁੱਖ ਅਣਗਹਿਲੀ ਤੇ ਖ਼ੁਦਗਰਜ਼ੀ ਕਾਰਨ ਧਰਤੀ ਹੇਠਲੇ ਡੂੰਘੇ ਪਾਣੀ ਨੂੰ ਵੀ ਬਰਬਾਦ ਅਤੇ ਪਲੀਤ ਕਰ ਰਿਹਾ ਹੈ। ਮੌਜੂਦਾ ਸਮੇਂ ਵਿਚ ਮਨੁੱਖ ਦੀ ਵਰਤੋਂ ਜੋਗਾ ਪੀਣ ਵਾਲਾ ਪਾਣੀ ਉਪਲਬੱਧ ਕਰਵਾਉਣਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਕੇਵਲ ਪੀਣ ਲਈ ਹੈ, ਨਾ ਕਿ ਬਰਬਾਦ ਕਰਨ ਲਈ। ਉਨ੍ਹਾਂ ਸਮੁੱਚੇ ਸਮਾਜ ਨੂੰ ਅਪੀਲ ਕੀਤੀ ਕਿ ਪਾਣੀ ਕੁਦਰਤ ਦੀ ਵਡਮੁੱਲੀ ਦਾਤ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ ਇਸ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਹੀ ਪੀਣਯੋਗ ਹੈ, ਜਿਸ ਨੂੰ ਪਲੀਤ ਹੋਣ ਤੋਂ ਬਚਾਉਣਾ ਸਾਡਾ ਮੁਢਲਾ ਫਰਜ਼ ਹੋਣਾ ਚਾਹੀਦਾ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ, ਸੁਮਨ ਮਹਿਰਾ, ਸ਼ਿਵਾ ਅਰੋਡ਼ਾ, ਰਜਨੀ ਆਨੰਦ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related News