ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Tuesday, Mar 26, 2019 - 04:56 AM (IST)

ਕਪੂਰਥਲਾ (ਰਜਿੰਦਰ)-ਚੋਣ ਕਮਿਸ਼ਨ ਦੇ ‘ਸਵੀਪ’ ਪ੍ਰੋਗਰਾਮ ਤਹਿਤ ਲੋਕ ਸਭਾ ਚੋਣਾਂ ਲਈ ਵੋਟਰਾਂ ਵਿਚ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ਸੰਤ ਬਾਬਾ ਪ੍ਰੇਮ ਸਿੰਘ ਮੈਮੋਰੀਅਲ ਸਰਕਾਰੀ ਬਹੁਤਕਨੀਕੀ ਕਾਲਜ, ਬੇਗੋਵਾਲ ਵਿਖੇ ‘ਵੋਟ ਜਾਗਰੂਕਤਾ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਉਪਰੰਤ ਕਾਲਜ ਦੇ ਪ੍ਰਿੰਸੀਪਲ ਰਾਕੇਸ਼ ਭਗਤ ਨੇ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਦੇ ਹੋਏ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵੀਪ ਟੀਮ ਦੇ ਕੁਆਰਡੀਨੇਟਰ ਲੈਕਚਰਾਰ ਅਮਰਜੀਤ ਸਿੰਘ, ਲੈਕਚਰਾਰ ਦਮਨ ਸਾਗਰ, ਲੈਕਚਰਾਰ ਜਤਿੰਦਰ ਸਿੰਘ, ਲੈਕ. ਗੁਰਪ੍ਰੀਤ ਕੌਰ, ਲੈਕ. ਕੰਚਨ, ਲਾਇਬ੍ਰੇਰੀਅਨ ਵਰਿੰਦਰ ਸਿੰਘ ਤੇ ਜਸਵੀਰ ਕੌਰ ਆਦਿ ਹਾਜ਼ਰ ਸਨ।