ਅੱਖਾਂ ਦੇ ਮੁਫਤ ਚੈੱਕਅਪ ਕੈਂਪ ’ਚ 450 ਮਰੀਜ਼ਾਂ ਦੀ ਜਾਂਚ

Tuesday, Mar 26, 2019 - 04:57 AM (IST)

ਅੱਖਾਂ ਦੇ ਮੁਫਤ ਚੈੱਕਅਪ ਕੈਂਪ ’ਚ 450 ਮਰੀਜ਼ਾਂ ਦੀ ਜਾਂਚ
ਕਪੂਰਥਲਾ (ਸੋਢੀ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੀ ਸੰਸਥਾਪਕ ਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੱਚਖੰਡ ਵਾਸੀ ਬੀਬੀ ਬਲਵੰਤ ਕੌਰ ਜੀ ਦੀ ਯਾਦ ਵਿਚ ਗੁਰਦੁਆਰਾ ਬੇਬੇ ਨਾਨਕੀ ਜੀ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਾਇਆ ਗਿਆ। ਜਿਸਦੀ ਆਰੰਭਤਾ ਭਾਈ ਭਜਨ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਬੀਬੀ ਗਿਆਨ ਕੌਰ ਯੂ. ਕੇ. ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਉਪਰੰਤ ਅੱਖਾਂ ਦੀਆਂ ਬੀਮਾਰੀਆਂ ਦੇ ਮਾਹਿਰ ਡਾਕਟਰ ਸੰਦੀਪ ਧਵਨ (ਆਈ ਸਪੈਸ਼ਲਿਸਟ) ਸਿਵਲ ਹਸਪਤਾਲ ਕਪੂਰਥਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ 450 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੈਕਟਰੀ ਐਡ. ਗੁਰਮੀਤ ਸਿੰਘ ਵਿਰਦੀ, ਮੈਨੇਜਰ ਗੁਰਦਿਆਲ ਸਿੰਘ ਯੂ. ਕੇ. ਤੇ ਭਾਈ ਜੇ. ਪੀ. ਸਿੰਘ ਸਹਾਇਕ ਸੈਕਟਰੀ ਨੇ ਦੱਸਿਆ ਕਿ ਇਸ ਮੌਕੇ ’ਤੇ 75 ਮਰੀਜ਼ਾਂ ਦੇ ਫ੍ਰੀ ਆਪ੍ਰੇਸ਼ਨ ਕਰਨ ਲਈ ਚੋਣ ਕੀਤੀ ਗਈ, ਜਿਨ੍ਹਾਂ ਦੇ ਆਪ੍ਰੇਸਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਜਾ ਕੇ ਕੀਤੇ ਜਾਣਗੇ ਤੇ ਲੋਡ਼ ਅਨੁਸਾਰ ਗੁਰਦੁਆਰਾ ਬੇਬੇ ਨਾਨਕੀ ਜੀ ਵੱਲੋਂ ਮੁਫਤ ਲੈਨਜ਼ ਪਾਏ ਜਾਣਗੇ। ਕੈਂਪ 350 ਮਰੀਜ਼ਾਂ ਨੂੰ ਅੱਖਾਂ ਲਈ ਫਰੀ ਐਨਕਾਂ ਦਿੱਤੀਆਂ ਗਈਆਂ। ਸੰਤ ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲਿਆਂ ਨੇ ਮਰੀਜ਼ਾਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਬੀਬੀ ਗਿਆਨ ਕੌਰ, ਬੀਬੀ ਪਿਆਰ ਕੌਰ, ਬੀਬੀ ਮਹਿੰਦਰ ਕੌਰ, ਬੀਬੀ ਸੁਖਦੇਵ ਕੌਰ, ਬੀਬੀ ਨਰਿੰਜਨ ਕੌਰ, ਬੀਬੀ ਪਰਮਿੰਦਰ ਕੌਰ ਥਿੰਦ, ਬੀਬੀ ਸੁਰਿੰਦਰ ਕੌਰ ਚਾਨਾ, ਬੀਬੀ ਜਗੀਰ ਕੌਰ, ਬੀਬੀ ਸੁਰਿੰਦਰ ਕੌਰ, ਜਸਵੰਤ ਸਿੰਘ ਨੰਡਾ, ਮਾ. ਪ੍ਰਭਦਿਆਲ ਸਿੰਘ, ਭਾਈ ਜਤਿੰਦਰਪਾਲ ਸਿੰਘ, ਨਰਿੰਦਰਜੀਤ ਸਿੰਘ ਕੈਸ਼ੀਅਰ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਭਾਈ ਜਸਪਾਲ ਸਿੰਘ, ਜਥੇ. ਪਰਮਿੰਦਰ ਸਿੰਘ ਖਾਲਸਾ, ਰਘਬੀਰ ਸਿੰਘ, ਸੁਖਬੀਰ ਸਿੰਘ, ਡਾ. ਗੁਰਦੀਪ ਸਿੰਘ, ਗੁਰਪਾਲ ਸਿੰਘ ਚੰਦੀ, ਪਰਮਜੀਤ ਸਿੰਘ ਪੰਮਾ, ਭਾਈ ਸੁਖਦੇਵ ਸਿੰਘ ਰਾਗੀ, ਗੁਰਪ੍ਰਤਾਪ ਸਿੰਘ, ਭਗਵਾਨ ਦਾਸ ਤੇ ਹੋਰਨਾਂ ਨੇ ਸ਼ਿਰਕਤ ਕੀਤੀ।

Related News