8ਵਾਂ ਕਬੱਡੀ ਟੂਰਨਾਮੈਂਟ 31 ਨੂੰ
Wednesday, Mar 27, 2019 - 04:38 AM (IST)

ਕਪੂਰਥਲਾ (ਘੁੰਮਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤੇ ਸੰਤ ਮਹਾਪੁਰਸ਼ਾਂ ਦੀ ਯਾਦ ਨੂੰ ਸਮਰਪਿਤ 8ਵਾਂ ਕਬੱਡੀ ਟੂਰਨਾਮੈਂਟ ਪਿੰਡ ਸੈਦਪੁਰ ਵਿਖੇ 31 ਮਾਰਚ ਨੂੰ ਸਮੂਹ ਨਗਰ ਨਿਵਾਸੀ ਇਲਾਕਾ ਨਿਵਾਸੀ ਤੇ ਐੱਨ. ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਵੇਗਾ, ਜਿਸ ਸਬੰਧੀ ਟੂਰਨਾਮੈਂਟ ਕਮੇਟੀ ਵਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਪਹਿਲਵਾਨ ਸੈਦਪੁਰ ਨੇ ਦਸਿਆ ਕਿ ਇਸ ਕਬੱਡੀ ਟੂਰਨਾਮੈਂਟ ਦੌਰਾਨ ਆਲ ਓਪਨ ਕਲੱਬਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੌਰਾਨ ਰਾਸ਼ਟਰੀ ਅੰਤਰਰਾਸ਼ਟਰੀ ਕਲੱਬਾਂ ਦੀਆਂ ਟੀਮਾਂ ਭਾਗ ਲੈਣਗੀਆਂ। ਟੂਰਨਾਮੈਂਟ ਦੌਰਾਨ ਕਬੱਡੀ ਓਪਨ ਟੀਮਾਂ ਨੂੰ ਆਸ਼ੀਰਵਾਦ ਦੇਣ ਲਈ ਸੰਤ ਬਾਬਾ ਕਰਤਾਰ ਸਿੰਘ ਦਮਦਮਾ ਸਾਹਿਬ ਪੁਰਾਣਾ ਠੱਟਾ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮਹਾਪੁਰਸ਼ ਦੇਣਗੇ ਜਦਕਿ ਕਬੱਡੀ ਟੂਰਨਾਮੈਂਟ ਦੌਰਾਨ ਸੱਦੀਆਂ ਹੋਈਆਂ ਟੀਮਾਂ ਹੀ ਭਾਗ ਲੈਣਗੀਆਂ। ਜੇਤੂ ਰਹੇ 75 ਕਿਲੋ ਭਾਰ ਵਰਗ 12000 ਰੁਪਏ, ਦੂਸਰਾ ਇਨਾਮ 10 ਹਜ਼ਾਰ ਰੁਪਏ, ਓਪਨ ਕਬੱਡੀ ਦੀ ਜੇਤੂ ਟੀਮ ਨੂੰ ਪਹਿਲਾਂ ਇਨਾਮ 75 ਹਜ਼ਾਰ ਰੁਪਏ ਤੇ ਦੂਸਰੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 65 ਹਜ਼ਰ ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ 15-15 ਹਜ਼ਾਰ ਰੁਪਏ ਦੇ ਕੇ ਨਿਵਾਜਿਆ ਜਾਵੇਗਾ।