ਪਡ਼੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ’ਚ ਵੀ ਹਿੱਸਾ ਲੈਣ ਵਿਦਿਆਰਥਣਾਂ : ਪ੍ਰਿੰ. ਸਖਬੀਰ

Sunday, Mar 31, 2019 - 04:48 AM (IST)

ਪਡ਼੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ’ਚ ਵੀ ਹਿੱਸਾ ਲੈਣ ਵਿਦਿਆਰਥਣਾਂ : ਪ੍ਰਿੰ. ਸਖਬੀਰ
ਕਪੂਰਥਲਾ (ਜੋਸ਼ੀ)-ਸਰਕਾਰੀ ਕੰਨਿਆ ਸੀ. ਸੈ. ਸਕੂਲ ਸੁਲਤਾਨਪੁਰ ਲੋਧੀ ’ਚ ਸਕੂਲ ਦੀ ਸਾਲਾਨਾ ਪ੍ਰੀਖਿਆ ’ਚ ਵਧੀਆ ਅੰਕ ਹਾਸਲ ਕਰਨ ਵਾਲੀਆ ਵਿਦਿਆਰਥਣਾਂ ਨੂੰ ਸਨਮਾਨਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾਂ, ਮਾਪਿਆਂ ਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਇਸ ਦੌਰਾਨ ਪ੍ਰਿੰਸੀਪਲ ਸੁਖਬੀਰ ਸਿੰਘ ਨੇ ਵਧੀਆ ਅੰਕ ਹਾਸਲ ਕਰ ਪਾਸ ਹੋਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਸਭ ਵਿਦਿਆਰਥਣਾਂ ਨੂੰ ਪਡ਼੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ’ਚ ਵੀ ਹਿੱਸਾ ਲੈਣਾ ਚਾਹੀਦਾ ਹੈ। ਇਸ ਦੌਰਾਨ ਪਹਿਲੇ, ਦੂਜੇ ਤੇ ਤੀਜੇ ਨੰਬਰ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਲਖਪਤ ਰਾਏ, ਬਲਦੇਵ ਸਿੰਘ, ਸੁਮਨ ਬਾਲਾ, ਮਨਜੀਤ ਕੌਰ, ਮਨਪ੍ਰੀਤ ਕੌਰ, ਵੰਦਨਾ ਗੁਪਤਾ, ਰੁਪਿੰਦਰ ਕੌਰ, ਅਜਮੇਰ ਸਿੰਘ ਤੇ ਝਿਲਮਿਲ ਸਿੰਘ ਆਦਿ ਹਾਜ਼ਰ ਸਨ।

Related News