ਸਰਕਾਰੀ ਐਲੀਮੈਂਟਰੀ ਸਕੂਲ ’ਚ ਬਾਲ ਮੈਗਜ਼ੀਨ ਕੀਤਾ ਲਾਂਚ

Sunday, Mar 31, 2019 - 04:48 AM (IST)

ਸਰਕਾਰੀ ਐਲੀਮੈਂਟਰੀ ਸਕੂਲ ’ਚ ਬਾਲ ਮੈਗਜ਼ੀਨ ਕੀਤਾ ਲਾਂਚ
ਕਪੂਰਥਲਾ (ਧੀਰ)-ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਬੀ.ਪੀ.ਓ. ਹਰਭਜਨ ਸਿੰਘ ਅਤੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਨੰਨ੍ਹੀ ਕਲਮ ਬਾਲ ਮੈਗਜ਼ੀਨ ਲਾਂਚ ਕੀਤਾ ਗਿਆ। ਹਰਭਜਨ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਦਾ ਇਹ ਇਕ ਵਧੀਆ ਉਪਰਾਲਾ ਹੈ ,ਜਿਸ ਰਾਹੀਂ ਬੱਚੇ ਆਪਣੇ ਮਨੋਭਾਵਾਂ ਨੂੰ ਸ਼ਬਦਾਂ ਰਾਹੀਂ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਦੂਜੇ ਪਾਸੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਹੈ ਕਿ ਉਨ੍ਹਾਂ ਨੇ ਆਪਣੇ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਦੇ ਕੋਮਲ ਮਨੋਭਾਵਾਂ ਨੂੰ ਇਕ ਮੈਗੀਜ਼ਨ ਦੇ ਰੂਪ ’ਚ ਛਾਪ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਇਹ ਹੈ ਕਿ ਬੱਚਿਆਂ ਦੇ ਅੰਦਰ ਛੁਪੀ ਹਰ ਕਲਾ ਨੂੰ ਬਾਹਰ ਕੱਢ ਕੇ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇ। ਇਸ ਮੌਕੇ ਕੁਲਵਿੰਦਰ ਕੌਰ ਤੇ ਜਸਵਿੰਦਰ ਕੌਰ ਦੇ ਨਾਲ ਸਰਪੰਚ ਲਖਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਪ੍ਰਿੰ. ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰ ਜਗੀਰ, ਅਵਤਾਰ ਸਿੰਘ, ਮਾਸਟਰ ਗੁਰਦੇਵ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Related News