ਗੁਰਦੁਆਰਾ ਸਿਹਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ
Sunday, Mar 31, 2019 - 04:49 AM (IST)

ਕਪੂਰਥਲਾ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮੇਂ ਬੀਬੀ ਅਮਨਦੀਪ ਕੌਰ ਦਿੱਲੀ ਵਲੋਂ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਸਮੇਂ ਸਮਾਗਮ ’ਚ ਉਚੇਚੇ ਤੌਰ ’ਤੇ ਪਹੁੰਚੇ ਬੀਬੀ ਅਮਨਦੀਪ ਕੌਰ ਦਿੱਲੀ ਤੋਂ ਇਲਾਵਾ ਡੀ. ਐੱਸ. ਪੀ. ਜੇਲ ਜੇ. ਪੀ. ਐੱਸ. ਖਹਿਰਾ ਤੇ ਨਾਮਵਰ ਲੇਖਕਾ ਮੈਡਮ ਰਚਨਾ ਖਹਿਰਾ ਦਾ ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ ਤੇ ਭਾਈ ਬਖਸ਼ੀਸ਼ ਸਿੰਘ ਆਹਲੀ ਵਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਭਾਈ ਲਖਬੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਕਾ ਬਾਗ, ਭਾਈ ਰਣਯੋਧ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਹੱਟ ਸਾਹਿਬ ਤੇ ਭਾਈ ਬਲਦੇਵ ਸਿੰਘ ਗ੍ਰੰਥੀ ਸਿਹਰਾ ਸਾਹਿਬ ਆਦਿ ਨੇ ਵੀ ਸ਼ਿਰਕਤ ਕੀਤੀ।