ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਧਿਆਪਕ ਦਾ ਅਹਿਮ ਰੋਲ : ਪ੍ਰਿੰ. ਧਵਨ
Sunday, Mar 31, 2019 - 04:49 AM (IST)

ਕਪੂਰਥਲਾ (ਗੁਰਵਿੰਦਰ ਕੌਰ)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਖੇ ਅਧਿਆਪਕਾਂ ਨੂੰ ਸਕੂਲ ਮੈਨੇਜਮੈਂਟ ਵਲੋਂ ਫੇਅਰਵੈੱਲ ਪਾਰਟੀ ਦਿੱਤੀ ਗਈ। ਇਸ ਪਾਰਟੀ ’ਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਡਾਇਰੈਕਟਰ ਸਮਰਿਤਾ ਬਾਵਾ ਤੇ ਸਕੂਲ ਦੇ ਪ੍ਰਿੰ. ਏਕਤਾ ਧਵਨ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਿੰ. ਏਕਤਾ ਧਵਨ ਨੇ ਸਾਰੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਦੀਆ ਵਧਾਈਆ ਦਿੱਤੀਆਂ ਤੇ ਕਿਹਾ ਕਿ ਵਿਦਿਆਰਥੀ ਦੇ ਉੱਜਵਲ ਭਵਿੱਖ ਨਿਰਮਾਣ ’ਚ ਇਕ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕਤਾ ਦੇ ਰੁਚੀ ਅਨੁਸਾਰ ਉਨ੍ਹਾਂ ਨੂੰ ਸਿਖਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕੇ. ਜੀ. ਤੋਂ ਲੈ ਕੇ ਸੀਨੀਅਰ ਵਿੰਗ ਦੇ ਸਭ ਅਧਿਆਪਕਾਂ ਨੇ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਦੌਰਾਨ ਅਧਿਆਪਕਾਂ ਵਿਚਕਾਰ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਇਸ ਦੌਰਾਨ ਨਵੇਂ ਸੈਸ਼ਨ ਦੇ ਸ਼ੁੱਭ ਆਰੰਭ ਮੌਕੇ ਕੇਕ ਕੱਟਿਆ ਗਿਆ।