ਯੂਥ ਅਕਾਲੀ ਵਰਕਰਾਂ ਦੀ ਰੈਲੀ 7 ਨੂੰ

04/05/2019 4:28:33 AM

ਕਪੂਰਥਲਾ (ਮੱਲ੍ਹੀ)-ਸ਼੍ਰੋਮਣੀ ਯੂਥ ਅਕਾਲੀ ਦਲ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਜਥੇ. ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ 7 ਅਪ੍ਰੈਲ ਨੂੰ ਕਪੂਰਥਲਾ ਦੇ ਫੁਲਕਾਰੀ ਪੈਲੇਸ ’ਚ ਯੂਥ ਅਕਾਲੀ ਵਰਕਰਾਂ ਦੀ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਯੂਥ ਅਕਾਲੀ ਦਲ ਦੀ ਰੈਲੀ ਨੂੰ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋਡ਼ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਸੰਬੋਧਨ ਕਰਨਗੇ।