10 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Tuesday, Apr 16, 2019 - 04:29 AM (IST)

ਕਪੂਰਥਲਾ (ਭੂਸ਼ਣ)-ਸੀ. ਆਈ. ਏ. ਸਟਾਫ ਕਪੂਰਥਲਾ ਪੁਲਸ ਨੇ ਕੀਤੀ ਨਾਕਾਬੰਦੀ ਦੌਰਾਨ 10 ਗ੍ਰਾਮ ਹੇਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਖਿਲਾਫ ਥਾਣਾ ਸਿਟੀ ’ਚ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਐੱਸ. ਪੀ. (ਡੀ.) ਹਰਪ੍ਰੀਤ ਸਿੰਘ ਮੰਡੇਰ ਅਤੇ ਐੱਸ. ਪੀ. ਨਾਰਕੋਟਿਕਸ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਜੀਤ ਸਿੰਘ ਦੀ ਅਗਵਾਈ ’ਚ ਪੁਲਸ ਟੀਮ ਨੇ ਕਾਂਜਲੀ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਦਿਲਪ੍ਰੀਤ ਸਿੰਘ ਉਰਫ ਰਣਜੋਧ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਤੋਤੀ ਹਾਲ ਨਿਵਾਸੀ ਚੂਹੜਵਾਲ ਦੱਸਿਆ, ਦੀ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਬਰਾਮਦ ਹੈਰੋਇਨ ਖਾਸ ਗਾਹਕਾਂ ਨੂੰ ਦੇਣ ਜਾ ਰਹਾ ਸੀ। ਮੁਲਜ਼ਮ ਤੋਂ ਪੁੱਛਗਿਛ ਦਾ ਦੌਰ ਜਾਰੀ ਹੈ।